18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼੍ਰੋਮਣੀ ਅਕਾਲੀ ਦਲ ਦੀ ਬਾਘਾ ਪੁਰਾਣਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਛਿੰਦਾ <br/>

ਅਜੀਤ ਡੈਸਕ 19-02-2026
ਠੱਠੀ ਭਾਈ, 18 ਫਰਵਰੀ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਸਬੰਧੀ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਪੰਜਾਬ, ਪੰਜਾਬੀਅਤ ਅਤੇ ਪੰਥਕ ਰਵਾਇਤਾਂ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ | ਪਾਰਟੀ ਦੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਹਿਤਾਂ ਦੀ ਸੁਰੱਖਿਆ ਤੇ ਕੇਂਦਰਿਤ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਆਪਣੇ ਸ਼ਾਸਨ ਦੌਰਾਨ ਪਿੰਡਾਂ ਦੇ ਵਿਕਾਸ, ਸੜਕਾਂ, ਸਿੱਖਿਆ ਅਤੇ ਸਿਹਤ ਖੇਤਰ ਵਿਚ ਮਹੱਤਵਪੂਰਨ ਕੰਮ ਕਰਵਾਏ ਅਤੇ ਹਰ ਵਰਗ ਨੂੰ ਨਾਲ ਲੈ ਕੇ ਚਲਣ ਦੀ ਪ੍ਰੰਪਰਾ ਨਿਭਾਈ | ਸੁਖਚਰਨ ਸਿੰਘ ਛਿੰਦਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਲੋਕ ਬਦਲਾਅ ਦੀ ਆਸ ਨਾਲ ਮੁੜ ਅਕਾਲੀ ਦਲ ਵਲ ਦੇਖ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 12 ਮਾਰਚ ਦੀ ਰੈਲੀ ਵਿਚ ਹਲਕਾ ਬਾਘਾ ਪੁਰਾਣਾ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ ਅਤੇ ਇਹ ਇਕੱਠ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ 'ਤੇ ਮੋਹਰ ਲਗਾਏਗਾ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਰੈਲੀ ਦਾ ਸੱਦਾ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੰੂ ਕਰਵਾਉਣ | ਛਿੰਦਾ ਨੇ ਕਿਹਾ ਕਿ ਇਹ ਰੈਲੀ ਆਉਣ ਵਾਲੀਆਂ ਰਾਜਨੀਤਿਕ ਤਿਆਰੀਆਂ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ |

ਪਿਛਲੀ ਖ਼ਬਰ ਰਾਜਵਿੰਦਰ ਸਿੰਘ ਧਰਮਕੋਟ ਨੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਮੋਗਾ ਦੀ ਰੈਲੀ ਨੇ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਬੂਟਾ, ਅਰਸ਼ ਰਾਊਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।