ਬੱਧਨੀ ਕਲਾਂ, 18 ਫਰਵਰੀ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਤੋਂ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਪਿੰਡਾਂ ਵਿਚ ਆਪਣਾ ਸੰਪਰਕ ਬਣਾਉਣ ਲਈ ਲਗਾਤਾਰ ਆਪਣੀ ਵਿਉਂਤਬੰਦੀ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਬੱਧਨੀ ਕਲਾਂ ਵਿਖੇ ਨਿਹਾਲ ਸਿੰਘ ਵਾਲਾ ਹਲਕੇ ਦੇ ਸਾਰੇ ਸਰਕਲਾਂ ਦੇ ਪ੍ਰਧਾਨਾਂ ਨਾਲ ਕੀਤੀ ਗਈ ਅਹਿਮ ਮੀਟਿੰਗ 'ਚ ਰਾਜਵਿੰਦਰ ਸਿੰਘ ਨੇ ਉਨ੍ਹਾਂ ਦੇ ਸਰਕਲਾਂ ਵਿਚ ਪੈਂਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੀ ਸਥਿਤੀ ਨੂੰ ਜਾਣਦਿਆਂ ਸ਼੍ਰੋ. ਅਕਾਲੀ ਦਲ ਦੀ ਪਿੰਡ ਪੱਧਰ 'ਤੇ ਮਜ਼ਬੂਤੀ ਲਈ ਉਨ੍ਹਾਂ ਦੇ ਕੀਮਤੀ ਸੁਝਾਅ ਵੀ ਮੰਗੇ, ਸਾਰੇ ਸਰਕਲ ਪ੍ਰਧਾਨਾਂ ਨੇ ਖੁੱਲ ਕੇ ਹਲਕੇ ਦੇ ਮੌਜੂਦਾ ਸਮੀਕਰਨਾਂ ਤੇ ਚਰਚਾ ਕੀਤੀ ਤੇ ਮਹਿਸੂਸ ਕੀਤਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਹਿਣੀ ਅਤੇ ਕਰਨੀ ਦੇ ਸੁਭਾਅ ਤੋਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਦੁਆਰਾ ਕੀਤੇ ਵਿਕਾਸ ਕਾਰਜਾਂ ਲਈ ਵੀ ਪੰਜਾਬ ਦੀ ਵਾਗਡੋਰ ਸੰਭਾਲਣ ਲਈ ਸੁਖਬੀਰ ਸਿੰਘ ਬਾਦਲ ਵਰਗਾ ਸੂਝਵਾਨ ਆਗੂ ਕਿਸੇ ਹੋਰ ਪਾਰਟੀ ਕੋਲ ਨਹੀਂ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਹੋਏ ਵਿਕਾਸ ਕਾਰਜਾਂ ਦਾ ਪ੍ਰਚਾਰ ਘਰ-ਘਰ ਪਹੁੰਚਾਉਣਗੇ ਅਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਮੌਕੇ ਪ੍ਰਧਾਨ ਸੁਖਚੈਨ ਸਿੰਘ ਧਾਲੀਵਾਲ ਬੱਧਨੀ, ਸਰਕਲ ਪ੍ਰਧਾਨ ਸੁਰਜੀਤ ਸਿੰਘ ਝੰਡੇਆਣਾ, ਸਰਕਲ ਪ੍ਰਧਾਨ ਬਸੰਤ ਸਿੰਘ, ਸਰਕਲ ਪ੍ਰਧਾਨ ਜਗਮੋਹਨ ਸਿੰਘ ਕੋਕਰੀ, ਸਰਕਲ ਪ੍ਰਧਾਨ ਗੁਰਚਰਨ ਸਿੰਘ ਨੰਗਲ, ਰੁਪਿੰਦਰ ਸਿੰਘ ਦੀਦਾਰੇ ਵਾਲਾ, ਰਾਮ ਸਿੰਘ ਪੱਤੋ, ਵਿਜੇ ਕੁਮਾਰ ਆਦਿ ਸਮੇਤ ਹੋਰ ਵੀ ਹਾਜ਼ਰ ਸਨ |