ਨੱਥੂਵਾਲਾ ਗਰਬੀ, 18 ਫਰਵਰੀ (ਨਵਦੀਪ ਸਿੰਘ)-ਆਉਣ ਵਾਲੀ 12 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹੋ ਰਹੀ ਰੈਲੀ ਵਿਚ ਯੂਥ ਵਿੰਗ ਵੱਡੀ ਭੂਮਿਕਾ ਨਿਭਾਵੇਗਾ | ਇਹ ਪ੍ਰਗਟਾਵਾ ਹਰਜੋਤ ਸਿੰਘ ਡੇਮਰੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੰਜੀਵ ਬਿੱਟੂ ਰੋਡੇ, ਇੰਦਰਜੀਤ ਸਿੰਘ ਲੰਡੇ ਮੈਂਬਰ ਬਲਾਕ ਸੰਮਤੀ ਬਾਘਾ ਪੁਰਾਣਾ, ਗੁਰਸੇਵਕ ਸਿੰਘ ਬਾਘਾ ਪੁਰਾਣਾ, ਅਰਸ਼ ਮੱਲਕੇ ਅਤੇ ਲਵਪ੍ਰੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਮੋਗਾ ਜ਼ਿਲੇ੍ਹ ਅੰਦਰ ਹੀ ਨਹੀਂ ਸਗੋਂ ਆਸ ਪਾਸ ਦੇ ਹਲਕਿਆਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਦਾ ਯੂਥ ਵਿੰਗ ਸੀਨੀ. ਆਗੂ ਸੁਖਜੀਤ ਸਿੰਘ ਮਾਹਲਾ ਦੇ ਨਾਲ ਆਪਣੀਆਂ ਡਿਊਟੀਆਂ ਨਿਭਾ ਰਿਹਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਹਰੀਏਵਾਲਾ ਅਤੇ ਹੋਰ ਯੂਥ ਆਗੂ ਵੀ ਹਾਜ਼ਰ ਸਨ |