18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਲੀਣਾ ਵਿਖੇ ਬਰਸੀ ਸਮਾਗਮ 25 ਤੋਂ 27 ਤੱਕ <br/>

ਅਜੀਤ ਡੈਸਕ 19-02-2026
ਅਜੀਤਵਾਲ, 18 ਫਰਵਰੀ (ਹਰਦੇਵ ਸਿੰਘ ਮਾਨ)-ਧਾਰਮਿਕ ਸਥਾਨ ਡੇਰਾ ਬਾਬਾ ਸ੍ਰੀ ਚੰਦਰ ਸੰਤ ਆਸ਼ਰਮ ਸਲੀਣਾ ਵਿਖੇ ਸੰਤ ਬਾਬਾ ਸੋਹਣ ਦਾਸ ਦੀ 49ਵੀਂ ਅਤੇ ਸੰਤ ਬਾਬਾ ਸੁਤਿਕਸ਼ਨ ਮੁਨੀ ਉਰਫ਼ ਰੁੱਖੜ ਦਾਸ ਦੀ 18ਵੀਂ ਸਾਲਾਨਾ ਬਰਸੀ ਦੇ ਸੰਬੰਧ 'ਚ ਧਾਰਮਿਕ ਸਮਾਗਮ 25 ਤੋਂ 27 ਫਰਵਰੀ ਤੱਕ ਕਰਵਾਏ ਜਾ ਰਹੇ ਹਨ | ਮੁੱਖ ਸੇਵਾਦਾਰ ਮਹੰਤ ਨਿਰਵਾਣ ਸ਼ੁੱਧ ਮੁਨੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ 25 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ 27 ਫਰਵਰੀ ਨੂੰ ਪਾਏ ਜਾਣਗੇ, ਭੋਗ ਉਪਰੰਤ ਸੰਤ ਸਮਾਗਮ ਹੋਏਗਾ, ਜਿਸ ਵਿਚ ਪ੍ਰਸਿੱਧ ਰਾਗੀ-ਢਾਡੀ ਜਥਿਆਂ ਸਮੇਤ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ |

ਪਿਛਲੀ ਖ਼ਬਰ ਸਬ ਇੰਸਪੈਕਟਰ ਜਗਦੀਪ ਸਿੰਘ ਤਲਵੰਡੀ ਮੱਲ੍ਹੀਆਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਪ੍ਰੇਮ ਕੁਮਾਰ ਸ਼ਰਮਾ ਦੀ ਮਿ੍ਤਕ ਦੇਹ ਮੈਡੀਕਲ ਖੋਜਾਂ ਲਈ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।