ਕਿਸ਼ਨਪੁਰਾ ਕਲਾਂ, 18 ਫ਼ਰਵਰੀ (ਪਰਮਿੰਦਰ ਸਿੰਘ ਗਿੱਲ)-ਪਿੰਡ ਤਲਵੰਡੀ ਮੱਲ੍ਹੀਆਂ ਦੇ ਸਰਪੰਚ ਜਸਪਿੰਦਰ ਸਿੰਘ ਦੇ ਭਰਾ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਜਗਦੀਪ ਸਿੰਘ, ਜੋ ਪਿਛਲੇ ਦਿਨੀਂ ਅਚਾਨਕ ਇਸ ਸੰਸਾਰ ਤੋਂ ਰੁਖ਼ਸਤ ਹੋ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਅੰਤਿਮ ਸੰਸਕਾਰ ਸਮੇਂ ਪਿੰਡ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ ਅਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਨੇ ਮਰਹੂਮ ਵਲੋਂ ਨਿਭਾਈਆਂ ਗਈਆਂ ਇਮਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਸਲਾਮੀ ਭੇਟ ਕੀਤੀ | ਇਸ ਮੌਕੇ 'ਤੇ ਸੈਂਕੜੇ ਲੋਕਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਜਗਦੀਪ ਸਿੰਘ ਮਿਲਣਸਾਰ ਸੁਭਾਅ ਦੇ ਮਾਲਕ ਸਨ ਤੇ ਸਮਾਜ ਸੇਵਾ ਲਈ ਇਲਾਕੇ ਵਿਚ ਖ਼ਾਸ ਪਹਿਚਾਣ ਰੱਖਦੇ ਸਨ | ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ ਅਤੇ ਪੰਜਾਬ ਪੁਲਿਸ ਵਿਚ ਇਕ ਇਮਾਨਦਾਰ ਅਧਿਕਾਰੀ ਵਜੋਂ ਮਾਣ ਪ੍ਰਾਪਤ ਕੀਤਾ | ਅੰਤਿਮ ਵਿਦਾਇਗੀ ਸਮੇਂ ਰਵਿੰਦਰਪਾਲ ਸਿੰਘ ਰਵੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਤਬੀਰ ਸਿੰਘ ਸੱਤੀ ਸਰਪੰਚ ਜਲਾਲਾਬਾਦ ਅਤੇ ਪ੍ਰਧਾਨ ਟਰੱਕ ਯੂਨੀਅਨ ਮੋਗਾ, ਪਿ੍ੰਸ ਚਾਵਲਾ ਸਰਪੰਚ ਕਿਸ਼ਨਪੁਰਾ, ਬੋਹੜ ਸਿੰਘ ਸਰਪੰਚ ਦਾਨੰੂਵਾਲਾ, ਹਰਪਾਲ ਸਿੰਘ ਦਾਤਾ ਬਲਾਕ ਪ੍ਰਧਾਨ, ਦਵਿੰਦਰ ਸਿੰਘ ਬਾਬਾ ਸਰਪੰਚ ਫ਼ਤਿਹਗੜ੍ਹ ਕੋਰੋਟਾਣਾ, ਜਰਨੈਲ ਸਿੰਘ ਸਰਪੰਚ ਰਾਮਾ, ਗੁਰਪ੍ਰੀਤ ਸਿੰਘ ਗੋਪੀ ਸਰਪੰਚ ਕੋਟਲਾ ਮੇਹਰ ਸਿੰਘ, ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਮਾਰਕੀਟ ਕਮੇਟੀ ਅਜੀਤਵਾਲ, ਡਾ. ਚਮਨ ਲਾਲ ਸਚਦੇਵਾ ਐਮ.ਡੀ. ਲਾਲਾ ਲਾਜਪਤ ਰਾਏ ਕਾਲਜ, ਹਰਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ ਤਲਵੰਡੀ ਮੱਲ੍ਹੀਆਂ, ਰਾਜਬੀਰ ਸਿੰਘ ਪੰਚਾਇਤ ਸੈਕਟਰੀ, ਗੁਰਮੇਲ ਸਿੰਘ ਮੱਲ੍ਹੀ ਪ੍ਰਧਾਨ ਸਿੰਘ ਸਭਾ ਗੁਰਦੁਆਰਾ ਸਾਊਥ ਹਾਲ, ਜੋਰਾ ਸਿੰਘ ਮੱਲ੍ਹੀ ਜੀ.ਐਚ.ਜੀ ਅਕੈਡਮੀ ਜਗਰਾਉਂ, ਸ਼ੇਰ ਸਿੰਘ ਪ੍ਰਧਾਨ, ਜੰਗ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਪੰਚਾਇਤ ਮੈਂਬਰ, ਗੁਰਦੇਵ ਸਿੰਘ ਪੰਚਾਇਤ ਮੈਂਬਰ, ਸੁਖਦੇਵ ਸਿੰਘ ਮੈਂਬਰ ਪੰਚਾਇਤ, ਗਗਨਦੀਪ ਸਿੰਘ ਪੰਚਾਇਤ ਮੈਂਬਰ, ਜਸਵੰਤ ਸਿੰਘ ਮੈਂਬਰ ਪੰਚਾਇਤ, ਇੰਸਪੈਕਟਰ ਜਗਦੇਵ ਸਿੰਘ, ਥਾਣੇਦਾਰ ਗੁਰਚਰਨ ਸਿੰਘ, ਡਾ. ਸਾਧੂ ਸਿੰਘ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਰਹੇ | ਹਾਜ਼ਰ ਸ਼ਖ਼ਸੀਅਤਾਂ ਨੇ ਮਰਹੂਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜਗਦੀਪ ਸਿੰਘ ਦੀ ਕਮੀ ਕਦੇ ਪੂਰੀ ਨਹੀਂ ਹੋ ਸਕੇਗੀ | ਉਨ੍ਹਾਂ ਦੀਆਂ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੀ ਸਾਫ਼-ਸੁਥਰੀ ਛਵੀ ਹਮੇਸ਼ਾ ਯਾਦ ਰਹੇਗੀ |