ਨਿਹਾਲ ਸਿੰਘ ਵਾਲਾ, 18 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਦੀ ਸਤਿਕਾਰਯੋਗ ਮਾਤਾ ਸਵ. ਸੁਰਜੀਤ ਕੌਰ ਧਾਲੀਵਾਲ ਦੀ ਸਲਾਨਾ ਤੀਸਰੀ ਬਰਸੀ ਸਬੰਧੀ ਸਮਾਗਮ ਭਲਕੇ 20 ਫਰਵਰੀ, ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਵਿਛੋੜਾ ਸਾਹਿਬ, ਪਿੰਡ ਰਣਸੀਂਹ ਕਲਾਂ (ਮੋਗਾ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਨੇ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਸਵ: ਮਾਤਾ ਸੁਰਜੀਤ ਕੌਰ ਧਾਲੀਵਾਲ ਦੀ ਤੀਸਰੀ ਸਾਲਾਨਾ ਬਰਸੀ ਸਬੰਧੀ ਵਿਸ਼ੇਸ਼ ਸਮਾਗਮ ਭਲਕੇ 20 ਫਰਵਰੀ, ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਣਸੀਂਹ ਕਲਾਂ ਦੇ ਗੁਰਦੁਆਰਾ ਵਿਛੋੜਾ ਸਾਹਿਬ ਵਿਖੇ ਸਵੇਰੇ 10 ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਪਰਿਵਾਰ ਨਾਲ ਸਨੇਹ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |