17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਭਲਕੇ-ਬਾਬਾ ਗੁਰਦੀਪ ਸਿੰਘ

ਅਜੀਤ ਡੈਸਕ 19-02-2026
ਬਾਘਾ ਪੁਰਾਣਾ, 18 ਫਰਵਰੀ (ਟਿੰਕੂ ਕਾਠਪਾਲ)-ਮਾਲਵਾ ਖੇਤਰ ਵਿਚ ਆਪਣੀ ਵੱਖਰੀ ਧਾਰਮਿਕ, ਇਤਿਹਾਸਕ ਅਤੇ ਆਤਮਿਕ ਪਹਿਚਾਣ ਬਣਾਉਣ ਵਾਲੇ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਵਿਖੇ ਸੰਗਤਾਂ ਅਤੇ ਆਮ ਲੋਕਾਂ ਦੀ ਸਿਹਤ ਸੇਵਾ ਲਈ ਇਕ ਵਿਸ਼ਾਲ ਮੁਫ਼ਤ ਅੱਖਾਂ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿਚ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ (ਲੁਧਿਆਣਾ) ਦੇ ਅਨੁਭਵੀ ਡਾਕਟਰਾਂ ਅਤੇ ਸਟਾਫ਼ ਦੀ ਟੀਮ ਸੇਵਾਵਾਂ ਨਿਭਾਏਗੀ | ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਅੱਖਾਂ ਦੀ ਬਿਮਾਰੀ ਕਾਰਨ ਪੀੜਤ ਨਾ ਰਹੇ | ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀ ਜਾਂਚ ਤੋਂ ਇਲਾਵਾ ਜਿਨ੍ਹਾਂ ਮਰੀਜ਼ਾਂ ਨੂੰ ਲੋੜ ਹੋਵੇਗੀ, ਉਨ੍ਹਾਂ ਨੂੰ ਲੈਨਜ਼ ਵੀ ਪਾਏ ਜਾਣਗੇ | ਇਸ ਦੇ ਨਾਲ-ਨਾਲ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਵਧ ਰਹੀ ਸਕਰੀਨ ਵਰਤੋਂ ਅਤੇ ਧੂੜ-ਮਿੱਟੀ ਕਾਰਨ ਅੱਖਾਂ ਨਾਲ ਸਬੰਧਿਤ ਸਮੱਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ, ਇਸ ਲਈ ਸਮੇਂ-ਸਮੇਂ 'ਤੇ ਜਾਂਚ ਕਰਵਾਉਣਾ ਬਹੁਤ ਜਰੂਰੀ ਹੈ | ਉਨ੍ਹਾਂ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਦਾ ਲਾਭ ਉਠਾਇਆ ਜਾਵੇ ਅਤੇ ਆਪਣੇ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਬਜ਼ੁਰਗਾਂ ਨੂੰ ਕੈਂਪ ਵਿਚ ਲਿਆਇਆ ਜਾਵੇ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਪ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ | ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸਿਰਫ਼ ਧਾਰਮਿਕ ਕੇਂਦਰ ਹੀ ਨਹੀਂ, ਸਗੋਂ ਸਮਾਜਕ ਭਲਾਈ ਦੇ ਕੰਮਾਂ ਵਿਚ ਵੀ ਸਦਾ ਅੱਗੇ ਰਹਿੰਦਾ ਆ ਰਿਹਾ ਹੈ | ਇੱਥੇ ਲਗਾਏ ਜਾਂਦੇ ਅਜਿਹੇ ਕੈਂਪ ਮਨੁੱਖਤਾ ਦੀ ਸੇਵਾ ਦੀ ਉੱਤਮ ਮਿਸਾਲ ਹਨ | ਇਲਾਕੇ ਦੇ ਲੋਕਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਕੈਂਪ ਦੇ ਵਿਚ ਜਿਨ੍ਹਾਂ ਨੇ ਲੈਂਨਜ ਪਾਉਣੇ ਹਨ ਉਹ ਆਪਣਾ ਆਧਾਰ ਕਾਰਡ ਅਤੇ ਪਰਿਵਾਰਿਕ ਮੈਂਬਰ ਨੂੰ ਜ਼ਰੂਰ ਨਾਲ ਲੈ ਕੇ ਆਉਣ ਇਸ ਮੌਕੇ
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਦੀ ਲੋਕਾਂ 'ਚ ਪਕੜ ਹੋਰ ਮਜ਼ਬੂਤ ਹੋ ਰਹੀ- ਭੁਪੇਸ਼, ਜੱਸ, ਸ਼ੇਖਰ <br/> ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਧਾਲੀਵਾਲ ਰਣਸੀਂਹ ਕਲਾਂ ਦੀ ਤੀਸਰੀ ਬਰਸੀ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।