28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਪੂਰੀ ਤਰ੍ਹਾਂ ਖਿਸਕੀ- ਐਡਵੋਕੇਟ ਰਵੀ ਗਰੇਵਾਲ <br/>

ਅਜੀਤ ਡੈਸਕ 25-02-2026
ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਪ ਸਰਕਾਰ ਦੇ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਪੂਰੀ ਤਰ੍ਹਾਂ ਖਿਸਕ ਗਈ ਹੈ ਅਤੇ ਹੁਣ ਗੁੰਡਾ ਅਨਸਰ ਪੁਲਿਸ ਨੂੰ ਵੀ ਨਿਸ਼ਾਨਾ ਬਣਾਉਣ ਲੱਗੇ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੈ ਅਤੇ ਸੂਬੇ ਦੇ ਲੋਕ ਡਰ ਦੇ ਸਾਏ ਹੇਠ ਜਿਉਂਦੇ ਹਨ ਤੇ ਮੁੱਖ ਮੰਤਰੀ ਅਤੇ ਉਸ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਜੁੰਡਲੀ ਸਿਆਸੀ ਰੰਜਿਸ਼ਾਂ ਕੱਢਦੇ ਨਜ਼ਰ ਆ ਰਹੇ ਹਨ ਅਤੇ ਹੁਣ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਗੈਰ-ਵਾਜਬ ਤੇ ਗੈਰ ਕਾਨੂੰਨੀ ਪੀਲਾ ਪੰਜਾ ਚਲਾ ਦਿੱਤਾ ਗਿਆ ਹੈ, ਜਦ ਕਿ 'ਆਪ' ਸਰਕਾਰ ਨੂੰ ਸੂਬੇ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਗੁੰਡਾ ਅਨਸਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪ੍ਰਹਾਰ ਵਰਗੇ ਅਪ੍ਰੇਸ਼ਨ ਕਰਨ ਦੇ ਦਾਅਵੇ ਕਰਦੀ ਹੈ ਤੇ ਦੂਸਰੇ ਪਾਸੇ ਗੈਂਗਸਟਰਾਂ ਅਤੇ ਗੁੰਡਾ ਅਨਸਰਾਂ ਦੇ ਹੌਸਲੇ ਐਨੇ ਬੁਲੰਦ ਹੋ ਗਏ ਹਨ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਸ਼ਰੇਆਮ ਗੋਲੀਆਂ ਚਲਾ ਕੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।