04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਠਿੰਡਾ ਵਿਖੇ ਹੋ ਰਹੇ ਵਿਸ਼ਾਲ ਇਕੱਠ ਦੀਆਂ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ <br/>

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਤੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਅਧਿਆਪਕਾਂ ਉੱਪਰ ਕੀਤੇ ਜਾ ਰਹੇ ਅੱਤਿਆਚਾਰ ਦੇ ਵਿਰੁੱਧ 6 ਮਾਰਚ ਨੂੰ ਬਠਿੰਡਾ ਵਿਖੇ ਹੋ ਰਹੀ ਲਲਕਾਰ ਰੈਲੀ ਦੀਆਂ ਤਿਆਰੀਆਂ ਮੋਗਾ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਮੋਗਾ ਜ਼ਿਲ੍ਹੇ ਤੋਂ ਸੈਂਕੜੇ ਕਿਸਾਨ, ਮਜ਼ਦੂਰ, ਬੀਬੀਆਂ ਤੇ ਨੌਜਵਾਨ ਬਠਿੰਡੇ ਨੂੰ ਕੂਚ ਕਰਨਗੇ ਤੇ ਸਰਕਾਰ ਦੇ ਹਰ ਜ਼ਬਰ ਦਾ ਸਾਹਮਣਾ ਸਬਰ ਨਾਲ ਕਰਾਂਗੇ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਇੰਨਕਾਉਂਟਰ ਕੀਤਾ ਗਿਆ ਹੈ | ਉਸ ਦੀ ਸੀ.ਬੀ.ਆਈ. ਜਾਂ ਜੁਡੀਸ਼ੀਅਲ ਜਾਂਚ ਹਾਈਕੋਰਟ ਦੇ ਸਟਿੰਗ ਜੱਜ ਤੋਂ ਕਰਵਾਈ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ 14 ਮਾਰਚ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਿੱਲੀ ਚਾਹਲਾਂ ਹੋਣ ਵਾਲੀ ਰੈਲੀ ਦੇ ਵਿਰੁੱਧ ਕਿਸਾਨ ਮਜ਼ਦੂਰ ਮੋਰਚੇ ਵਲੋਂ ਦਾਣਾ ਮੰਡੀ ਮੋਗਾ ਵਿਚ ਵਿਸ਼ਾਲ ਇਕੱਠ ਕਰ ਕੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਲਈ 'ਪੋਸ਼ਣ ਵੀ ਪੜ੍ਹਾਈ ਵੀ' ਵਿਸ਼ੇ 'ਤੇ ਵਿਸ਼ੇਸ਼ ਟਰੇਨਿੰਗ ਸਫ਼ਲਤਾ ਪੂਰਵਕ ਸਮਾਪਤ <br/> ਅਗਲੀ ਖ਼ਬਰ ਗਰੀਨ ਸਿਟੀ ਤੇ ਬਾਬਾ ਫਰੀਦ ਕੰਪਲੈਕਸ ਦੇ ਨਿਵਾਸੀਆਂ ਨੇ ਹੋਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।