04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਂਗਣਵਾੜੀ ਵਰਕਰਾਂ ਲਈ 'ਪੋਸ਼ਣ ਵੀ ਪੜ੍ਹਾਈ ਵੀ' ਵਿਸ਼ੇ 'ਤੇ ਵਿਸ਼ੇਸ਼ ਟਰੇਨਿੰਗ ਸਫ਼ਲਤਾ ਪੂਰਵਕ ਸਮਾਪਤ <br/>

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਂਗਣਵਾੜੀ ਵਰਕਰਾਂ ਲਈ 'ਪੋਸ਼ਣ ਵੀ ਪੜ੍ਹਾਈ ਵੀ' ਵਿਸ਼ੇ 'ਤੇ ਵਿਸ਼ੇਸ਼ ਟਰੇਨਿੰਗ ਸਫਲਤਾ ਪੂਰਵਕ ਸਮਾਪਤ ਹੋਈ | ਇਹ ਟਰੇਨਿੰਗ ਪ੍ਰੋਗਰਾਮ 15 ਜਨਵਰੀ ਤੋਂ 5 ਮਾਰਚ ਤੱਕ 10 ਵੱਖ-ਵੱਖ ਪੜ੍ਹਾਵਾਂ ਵਿਚ ਕਰਵਾਈ ਗਈ | ਇਹ ਟਰੇਨਿੰਗ ਕੈਂਪ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੀਤਾ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਅਰਲੀ ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ | ਇਸ ਮੌਕੇ ਪ੍ਰਥਮ ਐਜੂਕੇਸ਼ਨ ਫਾਊਾਡੇਸ਼ਨ ਦੀ ਟੀਮ ਵਲੋਂ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ | ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਗੁਰਵਿੰਦਰ ਸਿੰਘ ਨੇ ਵਰਕਰਾਂ ਨੂੰ ਬੱਚਿਆਂ ਦੀ ਚੰਗੀ ਸਿਹਤ, ਪੋਸ਼ਣ ਤੇ ਸੁਰੱਖਿਆ ਦੇ ਨਾਲ ਖੇਡ-ਖੇਡ ਦੀ ਵਿਧੀ ਰਾਹੀਂ ਸਿੱਖਣ ਪ੍ਰਕਿਰਿਆ ਨੂੰ ਆਧੁਨਿਕ ਤਰੀਕਿਆਂ ਨਾਲ ਬਹੁਤ ਹੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬਲਾਕ ਕੋਆਰਡੀਨੇਟਰ ਰੁਪਿੰਦਰ ਸਿੰਘ ਪਾਸੀ, ਬਾਲ ਸੁਰੱਖਿਆ ਦਫ਼ਤਰ ਵਲੋਂ ਜਸਦੀਪ ਸਿੰਘ, ਹਰਪ੍ਰੀਤ ਸਿੰਘ ਮੱਲ੍ਹੀ, ਬਿਕਰਮ, ਸੁਪਰਵਾਈਜ਼ਰ ਮਨਜੀਤ ਕੌਰ, ਸੁਰਿੰਦਰ ਕੌਰ, ਸਰਬਜੀਤ ਕੌਰ, ਹਰਮੀਤ ਕੌਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਜਸਵੀਰ ਕੌਰ, ਕੁਲਦੀਪ ਕੌਰ, ਕੋਮਲ ਬਾਂਸਲ, ਸੁਰਿੰਦਰ ਕੌਰ, ਪਰਮੀਤ ਕੌਰ ਆਦਿ ਸ਼ਾਮਿਲ ਹੋਏ |

ਪਿਛਲੀ ਖ਼ਬਰ ਮੁਫ਼ਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਬਠਿੰਡਾ ਵਿਖੇ ਹੋ ਰਹੇ ਵਿਸ਼ਾਲ ਇਕੱਠ ਦੀਆਂ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।