03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖਣਮੁਖ ਭਾਰਤੀ ਪੱਤੋ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੋਗਾ ਵਿਖੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਤੇ 22 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀਆਂ ਅਕਾਲੀ ਦਲ ਦੀਆਂ ਰੈਲੀਆਂ ਸਬੰਧੀ ਚਰਚਾ ਕੀਤੀ | ਖਣਮੁਖ ਭਾਰਤੀ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਕਸਬਾ ਬਾਘਾ ਪੁਰਾਣਾ ਤੇ ਮੋਗਾ ਵਿਖੇ ਹੋਣ ਵਾਲੀਆਂ ਰੈਲੀਆਂ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਬਲਰਾਜ ਸਿੰਘ ਰਾਜੂ, ਚਰਨਪ੍ਰੀਤ ਸਿੰਘ ਅੰਟੂ ਸਰਕਲ ਪ੍ਰਧਾਨ, ਰਾਜੂ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਸਮਾਗਮ ਅੱਜ-ਡਾ. ਮਾਲਤੀ ਥਾਪਰ ਅਗਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਇੰਟਕ ਬਰਾਂਚ ਮੋਗਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।