03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਕਾਲੀ ਦਲ ਨੂੰ ਬੰਬੀਹਾ ਭਾਈ 'ਚ ਮਿਲਿਆ ਵੱਡਾ ਹੁੰਗਾਰਾ

ਅਜੀਤ ਡੈਸਕ 07-03-2026
ਠੱਠੀ ਭਾਈ, 6 ਮਾਰਚ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਪਿੰਡ ਬੰਬੀਹਾ ਭਾਈ ਵਿਖੇ ਪਿੰਡ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਤੇ ਵਾਰਸ ਪੰਜਾਬ ਦੇ ਨਾਲ ਸੰਬੰਧਿਤ ਕਰੀਬ 15 ਪਰਿਵਾਰਾਂ ਨੇ ਗੁਰਤੇਜ ਸਿੰਘ ਦੇ ਗ੍ਰਹਿ ਵਿਖੇ ਆਪਣੀਆਂ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ | ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਪੰਜਾਬ ਦੇ ਹੱਕਾਂ ਲਈ ਕੀਤੇ ਸੰਘਰਸ਼ ਕਾਰਨ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ 12 ਮਾਰਚ ਦੀ ਬਾਘਾ ਪੁਰਾਣਾ ਪੰਜਾਬ ਬਚਾਓ ਰੈਲੀ ਵਿਚ ਬੇਮਿਸਾਲ ਇਕੱਠ ਹੋਵੇਗਾ | ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ, ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਚੀਮਾ, ਗੁਰਚਰਨ ਸਿੰਘ ਸਿੱਧੂ ਸਾਬਕਾ ਸਰਪੰਚ, ਬਾਬਾ ਸਰਬਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਕਾਢੀ, ਰਣਜੀਤ ਰਾਣਾ ਕੈਨੇਡਾ, ਕੁਲਦੀਪ ਸਿੰਘ ਬਿੱਟੂ ਪੰਚ ਬੰਬੀਹਾ ਭਾਈ, ਬਾਵਾ ਹੇਰ ਬੰਬੀਹਾ ਭਾਈ, ਡਾ. ਸੁਖਰਾਜ ਸਿੰਘ, ਭੋਲਾ ਹੇਰ, ਬਲਾਕ ਸੰਮਤੀ ਮੈਂਬਰ ਖੁਸ਼ਵਿੰਦਰ ਕੌਰ ਆਦਿ ਹਾਜ਼ਰ ਸੀ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਖ਼ਾਲਸਾ ਸੇਵਾ ਸੁਸਾਇਟੀ ਮੋਗਾ ਵਲੋਂ ਜਸਪਾਲ ਸਿੰਘ ਕਟਾਰੀਆ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।