03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਾਘਾ ਪੁਰਾਣਾ ਦੀ ਪੰਜਾਬ ਬਚਾਓ ਰੈਲੀ ਲਈ ਹਲਕੇ ਭਰ ਤੋਂ ਵੱਡੇ

ਅਜੀਤ ਡੈਸਕ 07-03-2026
ਠੱਠੀ ਭਾਈ, 6 ਮਾਰਚ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ 12 ਮਾਰਚ ਨੂੰ ਬਾਘਾ ਪੁਰਾਣਾ ਦੀ ਨਵੀਂ ਦਾਣਾ ਮੰਡੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾ ਰਹੀ 'ਪੰਜਾਬ ਬਚਾਓ' ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕੇ ਭਰ 'ਚ ਅਕਾਲੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਮਾਰਕੀਟ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਮੇਲ ਸਿੰਘ ਮੌੜ ਤੇ ਸਰਕਲ ਥਰਾਜ ਦੇ ਪ੍ਰਧਾਨ ਇਕੱਤਰ ਸਿੰਘ ਬਰਾੜ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਰੈਲੀ ਵਿਚ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਤੋਂ ਵੱਡੇ ਕਾਫ਼ਲੇ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ |
ਉਨ੍ਹਾਂ ਕਿਹਾ ਕਿ ਇਹ ਰੈਲੀ ਇਲਾਕੇ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਲੋਕ ਮਸਲਿਆਂ ਨੂੰ ਉਭਾਰਨ ਲਈ ਮਹੱਤਵਪੂਰਨ ਸਾਬਤ ਹੋਵੇਗੀ | ਆਗੂਆਂ ਨੇ ਸਮੂਹ ਵਰਕਰਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋ ਰਹੀ ਇਸ ਰੈਲੀ ਵਿਚ ਵੱਡੀ ਗਿਣਤੀ 'ਚ ਪਹੁੰਚ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ |

ਪਿਛਲੀ ਖ਼ਬਰ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ-ਚੇਅਰਮੈਨ ਸੰਜੀਵ ਨਰੂਲਾ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।