03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੁਰਾਣੀ ਪੈਨਸ਼ਨ ਲਈ ਭਲਕੇ ਹੋਵੇਗਾ ਵਿਧਾਨ ਸਭਾ ਵੱਲ ਮਾਰਚ <br/>

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਤੇ ਟਰੇਡ ਯੂਨੀਅਨ ਸੈਂਟਰਾਂ ਵਲੋਂ 8 ਮਾਰਚ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਤੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖ਼ਤਾ ਕਦਮ ਨਹੀਂ ਪੁੱਟਿਆ, ਸਗੋਂ ਐਨ.ਪੀ.ਐਸ. ਦੇ ਅੰਡਰ ਮੁਲਾਜ਼ਮਾਂ ਤੇ ਖ਼ਜ਼ਾਨੇ ਦੇ ਕਰੋੜਾਂ-ਅਰਬਾਂ ਰੁਪਏ ਕਾਰਪੋਰੇਟਾਂ ਨੂੰ ਸ਼ੇਅਰ ਮਾਰਕੀਟ 'ਚ ਲਾਉਣ ਲਈ ਦਿੱਤਾ ਜਾ ਰਿਹਾ ਹਰ ਤੇ ਮੁਲਾਜ਼ਮ ਪੰਜ-ਪੰਜ ਹਜ਼ਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਰਿਟਾਇਰ ਹੋ ਰਹੇ ਹਨ | ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵਲੋਂ ਖ਼ੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਨਿਰਾ ਝੂਠ ਸਾਬਤ ਹੋਇਆ | ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿਚ ਲਗਭਗ 2 ਲੱਖ ਮੁਲਾਜ਼ਮ ਐਨ.ਪੀ.ਐਸ. ਦੇ ਅੰਡਰ ਹਨ ਜੋ 8 ਮਾਰਚ ਨੂੰ ਵੱਡੀ ਗਿਣਤੀ ਵਿਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧਣਗੇ | ਜਥੇਬੰਦੀ ਦੇ ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾਂ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹ ਜੀ.ਪੀ.ਐਫ. ਖਾਤੇ ਖੋਲ੍ਹੇ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਨਰਿੰਦਰ ਸਿੰਘ, ਦੀਪਕ ਮਿੱਤਲ, ਸਵਰਨਜੀਤ ਭਗਤਾ, ਜਸਵਿੰਦਰ ਸਿੰਘ, ਮਧੂ ਬਾਲਾ ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਦਾ ਡੈਲੀਗੇਟ ਇਜਲਾਸ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ 'ਤੇ ਪਾਬੰਦੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।