02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੋਰ ਕਮੇਟੀ ਦੀ ਮੀਟਿੰਗ 'ਚ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ ਦਾ ਜਾਇਜ਼ਾ <br/>

ਅਜੀਤ ਡੈਸਕ 07-03-2026
ਬਾਘਾ ਪੁਰਾਣਾ, 6 ਮਾਰਚ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ 'ਪੰਜਾਬ ਬਚਾਓ ਰੈਲੀ' ਨੂੰ ਸਫ਼ਲ ਬਣਾਉਣ ਲਈ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਇਸ ਮਕਸਦ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕਿ੍ਸ਼ਨ ਬਾਲੀ ਦੇ ਦਫ਼ਤਰ ਵਿਚ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕੀਤੀ | ਮੀਟਿੰਗ ਵਿਚ ਸਰਕਲ ਪ੍ਰਧਾਨਾਂ, ਬਲਾਕ ਸੰਮਤੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਵੱਖ-ਵੱਖ ਵਾਰਡਾਂ ਦੇ ਇੰਚਾਰਜਾਂ ਨੇ ਹਿੱਸਾ ਲਿਆ | ਇਸ ਦੌਰਾਨ ਆਉਣ ਵਾਲੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਤੇ ਪਾਰਟੀ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ, ਤਾਂ ਜੋ ਰੈਲੀ ਦੇ ਪ੍ਰਬੰਧ ਬਿਨਾਂ ਕਿਸੇ ਰੁਕਾਵਟ ਦੇ ਹੋ ਸਕਣ | ਇਸ ਮੌਕੇ ਕੇਵਲ ਕਿ੍ਸ਼ਨ ਗਰਗ, ਸੁਖਜੀਤ ਸਿੰਘ ਮਾਹਲਾ, ਚੇਅਰਮੈਨ ਅਮਰਜੀਤ ਸਿੰਘ ਮਾਣੰੂਕੇ, ਪਵਨ ਢੰਡ ਸ਼ਹਿਰੀ ਰਣਜੀਤ ਸਿੰਘ ਸੀਨੀਅਰ ਵਾਈਸ ਪ੍ਰਧਾਨ ਸ਼ਹਿਰੀ, ਪ੍ਰਧਾਨ ਪਵਨ ਗੋਇਲ, ਐਡਵੋਕੇਟ ਰਾਮ ਬਾਂਸਲ ਯੂਥ ਪ੍ਰਧਾਨ ਸ਼ਹਿਰੀ, ਜਗਸੀਰ ਸਿੰਘ ਆਦਿ ਹਾਜ਼ਰ ਸਨ |
ਗੋਡੇ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ
ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਕਰਨਗੇ ਮਰੀਜ਼ਾਂ ਦੀ ਜਾਂਚ
ਲੁਧਿਆਣਾ, 6 ਮਾਰਚ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ ਹਸਪਤਾਲ, ਲੁਧਿਆਣਾ ਵੱਲੋਂ ਮੈਕਸ ਕੇਅਰ ਮਲਟੀ ਸਪੈਸ਼ਲਿਟੀ ਸੈਂਟਰ ਦੇ ਸਹਿਯੋਗ ਨਾਲ ਗੋਡੇ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ 8 ਮਾਰਚ, ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਮੈਕਸ ਮਲਟੀ ਸਪੈਸ਼ਲਿਟੀ ਸੈਂਟਰ ਦੱਤ ਰੋਡ, ਫਰੈਂਡਸ ਕਾਲੋਨੀ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਜਿਸ ਵਿੱਚ ਐਸ.ਪੀ.ਐਸ ਹਸਪਤਾਲ, ਲੁਧਿਆਣਾ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਮਰੀਜਾਂ ਦੀ ਜਾਂਚ ਕਰਨਗੇ |

ਪਿਛਲੀ ਖ਼ਬਰ ਮੋਗਾ 'ਚ ਕਿ੍ਕਟ ਨੂੰ ਮਜ਼ਬੂਤੀ ਦੇਣ ਲਈ ਤਜਰਬੇਕਾਰ ਕੋਚ ਮੋਹਨ ਸੁੰਦਰ ਦਾਸ ਦੀ ਨਿਯੁਕਤੀ-ਕਮਲ ਅਰੋੜਾ <br/> ਅਗਲੀ ਖ਼ਬਰ ਸਮਾਜ ਸੇਵੀ ਫੂਲਾ ਸਿੰਘ ਬਰਾੜ ਇੰਗਲੈਂਡ ਵਾਲਿਆਂ ਵਲੋਂ ਪਤਨੀ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।