02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਾਉਣਾ ਗੰਭੀਰ ਚਿੰਤਾ ਦਾ ਵਿਸ਼ਾ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ <br/>

ਅਜੀਤ ਡੈਸਕ 07-03-2026
ਕਿਸ਼ਨਪੁਰਾ ਕਲਾਂ, 6 ਮਾਰਚ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ ਲਗਭਗ 15 ਸਾਲ ਤੋਂ ਨਾ ਕਰਵਾਉਣਾ ਸਿੱਖ ਕੌਮ ਦੇ ਲੋਕਤਾਂਤਿ੍ਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ ਤੇ ਜਿਸ ਸੰਸਥਾ ਨੂੰ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਕਿਹਾ ਜਾਂਦਾ ਹੈ, ਉਸ ਦੀਆਂ ਲੰਬੇ ਸਮੇਂ ਤੱਕ ਚੋਣਾਂ ਰੋਕ ਕੇ ਰੱਖਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀਆਂ ਆਖ਼ਰੀ ਆਮ ਚੋਣਾਂ 2011 'ਚ ਹੋਈਆਂ ਸਨ ਜਦੋਂ ਕਿ ਕਾਨੂੰਨ ਅਨੁਸਾਰ ਇਹ ਚੋਣਾਂ ਹਰ ਪੰਜ ਸਾਲ ਬਾਅਦ ਕਰਵਾਈਆਂ ਜਾਣੀਆਂ ਲਾਜ਼ਮੀ ਹਨ ਤੇ ਇਸ ਹਿਸਾਬ ਨਾਲ 2016 ਤੇ 2021 ਵਿਚ ਨਵੀਆਂ ਚੋਣਾਂ ਹੋਣੀਆਂ ਚਾਹੀਦੀਆਂ ਸਨ, ਪਰ ਅਜੇ ਤੱਕ ਇਹ ਚੋਣਾਂ ਨਹੀਂ ਹੋਈਆਂ | ਪ੍ਰਧਾਨ ਖ਼ਾਲਸਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਐਸ.ਜੀ.ਪੀ.ਸੀ. ਚੋਣਾਂ ਨੂੰ ਵੱਖ-ਵੱਖ ਬਹਾਨਿਆਂ ਨਾਲ ਟਾਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਆਪਣੀਆਂ ਧਾਰਮਿਕ ਸੰਸਥਾਵਾਂ ਦੀ ਆਜ਼ਾਦੀ ਅਤੇ ਮਜ਼ਬੂਤੀ ਲਈ ਇਕੱਠੇ ਹੋਣ ਦੀ ਲੋੜ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦਰ ਮਾਨ ਕਿਸ਼ਨਪੁਰਾ, ਜਗਜੀਤ ਸਿੰਘ ਧਰਮਕੋਟ, ਹਰਪ੍ਰੀਤ ਸਿੰਘ, ਸੁਖਰਾਜ ਸਿੰਘ, ਸੁਰਜੀਤ ਸਿੰਘ, ਵਰਿਆਮ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਜਿੰਦਰਾ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਲੈਕਚਰਾਰ ਕਰਮਜੀਤ ਕੌਰ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।