02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਅਹਿਮ ਲੋੜ-ਧਰਮਕੋਟ <br/>

ਅਜੀਤ ਡੈਸਕ 07-03-2026
ਬੱਧਨੀ ਕਲਾਂ, 6 ਮਾਰਚ (ਸੰਜੀਵ ਕੋਛੜ)-ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਬਹੁਤ ਵੱਡੇ ਬਹੁਮਤ ਨਾਲ ਜਿਤਾਇਆ ਸੀ, ਪਰ ਹੁਣ ਪੰਜਾਬ ਦੇ ਲੋਕ ਆਪਣੇ ਫ਼ੈਸਲੇ 'ਤੇ ਡਾਹਢਾ ਪਛਤਾ ਰਹੇ ਹਨ ਜਿਸ ਦਾ ਮੁੱਖ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਵਿਕਾਸ ਨੂੰ ਬਿਲਕੁਲ ਹਾਸ਼ੀਏ 'ਤੇ ਪਹੰੁਚਾ ਦੇਣਾ ਤੇ ਫ਼ੈਸਲੇ ਦਿੱਲੀ ਤੋਂ ਹੀ ਲਏ ਜਾਣ ਨੂੰ ਹੀ ਮੰਨਿਆਂ ਜਾ ਸਕਦਾ ਹੈ, ਹੁਣ ਜਦੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ 'ਆਪ+ ਸਰਕਾਰ ਨੇ ਫਿਰ ਲੋਕਾਂ ਨੂੰ ਵੱਡੇ-ਵੱਡੇ ਇਸ਼ਤਿਹਾਰਾਂ ਰਾਹੀਂ ਗੁਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ | ਪਰ ਪੰਜਾਬ ਦੇ ਲੋਕ ਹੁਣ ਝੂਠੀ ਸਰਕਾਰ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ ਜੋ ਅਗਲੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ 'ਅਜੀਤ' ਦੇ ਪ੍ਰਤੀਨਿਧ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਚ ਕਿਧਰੇ ਵੀ ਵਿਕਾਸ ਨਾਂ ਦੀ ਕੋਈ ਨਿਸ਼ਾਨੀ ਨਜ਼ਰ ਨਹੀਂ ਆਉਂਦੀ ਜਿਨ੍ਹਾਂ ਵੀ ਵਿਕਾਸ ਹੋਇਆ ਹੈ, ਉਹ ਸਿਰਫ਼ 'ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ |

ਪਿਛਲੀ ਖ਼ਬਰ 12 ਦੀ 'ਪੰਜਾਬ ਬਚਾਓ' ਰੈਲੀ ਇਤਿਹਾਸਕ ਇਕੱਠ ਸਾਬਿਤ ਹੋਵੇਗੀ-ਅਕਾਲੀ ਆਗੂ ਅਗਲੀ ਖ਼ਬਰ ਰਜਿੰਦਰਾ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।