02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

12 ਦੀ 'ਪੰਜਾਬ ਬਚਾਓ' ਰੈਲੀ ਇਤਿਹਾਸਕ ਇਕੱਠ ਸਾਬਿਤ ਹੋਵੇਗੀ-ਅਕਾਲੀ ਆਗੂ

ਅਜੀਤ ਡੈਸਕ 07-03-2026
ਬਾਘਾ ਪੁਰਾਣਾ, 6 ਮਾਰਚ (ਟਿੰਕੂ ਕਾਠਪਾਲ)-ਹਲਕਾ ਬਾਘਾ ਪੁਰਾਣਾ ਵਿਖੇ 12 ਮਾਰਚ ਨੂੰ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਜਗਮੋਹਨ ਸਿੰਘ ਸਰਪੰਚ ਜੈ ਸਿੰਘ ਵਾਲਾ, ਵਿੱਕੀ ਫੂਲੇ ਵਾਲੀਆ ਅਤੇ ਹਰਜਿੰਦਰ ਸਿੰਘ ਜੈ ਸਿੰਘ ਵਾਲਾ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਦੇ ਵਰਕਰਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਾਘਾ ਪੁਰਾਣਾ ਆਮਦ ਨੂੰ ਲੈ ਕੇ ਯੂਥ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਜੋਸ਼ ਹੈ | ਪਾਰਟੀ ਦੇ ਸੈਂਕੜਿਆਂ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਤਿਆਰੀਆਂ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਹੋਣ ਜਾ ਰਹੀ ਇਹ ''ਪੰਜਾਬ ਬਚਾਓ'' ਰੈਲੀ ਇਕ ਵੱਡੇ ਇਕੱਠ ਦੇ ਰੂਪ ਵਿਚ ਸਾਹਮਣੇ ਆਵੇਗੀ ਅਤੇ ਇਹ ਰੈਲੀ ਇਤਿਹਾਸਕ ਸਾਬਿਤ ਹੋਵੇਗੀ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਮੋਗਾ ਵਲੋਂ ਸਾਥੀਆਂ ਦੀ ਸੇਵਾ-ਮੁਕਤੀ 'ਤੇ ਸਨਮਾਨ ਸਮਾਗਮ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਅਹਿਮ ਲੋੜ-ਧਰਮਕੋਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।