30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਮਾਲਕਾਂ ਨੂੰ ਆਦੇਸ਼ ਜਾਰੀ

ਅਜੀਤ ਡੈਸਕ 09-03-2026
ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਹੋਟਲ 'ਚ ਠਹਿਰਨ ਵਾਲੇ ਹਰੇਕ ਵਿਅਕਤੀ ਦੀ ਸ਼ਨਾਖ਼ਤ ਲਈ ਆਈ.ਡੀ. ਪਰੂਫ਼ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜ਼ਰੂਰ ਲਿਆ ਜਾਵੇ | ਜੇਕਰ ਇਕ ਤੋਂ ਵੱਧ ਵਿਅਕਤੀਆਂ ਵਲੋਂ ਇਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ 'ਚ ਠਹਿਰਨ ਵਾਲੇ ਹਰ ਇਕ ਵਿਅਕਤੀ ਦਾ ਆਈ.ਡੀ. ਪਰੂਫ਼ ਲਿਆ ਜਾਵੇ | ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ 'ਚ ਠਹਿਰਨ ਵਾਲੇ ਵਿਅਕਤੀਆਂ ਵਲੋਂ ਜੋ ਮੋਬਾਈਲ ਨੰਬਰ ਦਿੱਤਾ ਜਾਂਦਾ ਹੈ, ਉਹ ਉਨ੍ਹਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿਚ ਹੋਵੇ | ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਈਲ ਨੰਬਰ 'ਤੇ ਕਾਲ ਕਰਕੇ ਪਤਾ ਲਗਾਇਆ ਜਾ ਸਕਦਾ ਹੈ | ਹੋਟਲਾਂ ਵਿਚ ਠਹਿਰਨ ਵਾਲਿਆਂ ਦੀ ਸੂਚਨਾ ਸਮੇਂ-ਸਮੇਂ ਸਿਰ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਹੋਟਲਾਂ 'ਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜ਼ਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ | ਇਹ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਭੁੱਲਰ ਪਰਿਵਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਸਮਰਪਿਤ ਰਹੇਗਾ-ਪ੍ਰਧਾਨ ਭੁੱਲਰ ਅਗਲੀ ਖ਼ਬਰ ਗਾਰੰਟੀ ਪੂਰੀ ਹੋਣ ਨਾਲ ਮਹਿਲਾਵਾਂ ਦਾ ਮਾਣ ਸਤਿਕਾਰ ਵਧਿਆ-ਵਿਧਾਇਕ ਬਿਲਾਸਪੁਰ/ਜਸਵੰਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।