30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਔਰਤਾਂ ਦੇ ਹੱਕਾਂ ਤੇ ਸਮਾਜਿਕ ਬਰਾਬਰੀ ਸਮਾਜਵਾਦੀ ਪ੍ਰਬੰਧ ਸਥਾਪਤ ਕਰਨ ਦੀ ਲੋੜ-ਸਰਬਜੀਤ ਕੌਰ ਖੋਸਾ

ਅਜੀਤ ਡੈਸਕ 09-03-2026
ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਤਰ-ਰਾਸ਼ਟਰੀ ਔਰਤ ਦਿਵਸ ਦੇ ਮੌਕੇ 'ਤੇ ਪੰਜਾਬ ਇਸਤਰੀ ਸਭਾ ਜ਼ਿਲ੍ਹਾ ਮੋਗਾ ਵਲੋਂ ਪਿੰਡ ਖੋਸਾ ਪਾਂਡੋ ਵਿਖੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਖੋਸਾ ਨੇ ਜ਼ਿਲ੍ਹੇ ਦੀਆਂ ਸਮੂਹ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਨ ਔਰਤਾਂ ਦੇ ਹੱਕਾਂ, ਬਰਾਬਰੀ ਅਤੇ ਸਨਮਾਨ ਲਈ ਲੜੀ ਜਾ ਰਹੀ ਲੜਾਈ ਨੂੰ ਯਾਦ ਕਰਨ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਦਾ ਦਿਨ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਸਿੱਖਿਆ, ਰਾਜਨੀਤੀ, ਖੇਤੀਬਾੜੀ, ਖੇਡਾਂ ਅਤੇ ਹੋਰ ਕਈ ਖੇਤਰਾਂ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਸਮਾਜ ਵਿਚ ਅਜੇ ਵੀ ਕਈ ਥਾਵਾਂ 'ਤੇ ਔਰਤਾਂ ਨੂੰ ਭੇਦਭਾਵ, ਹਿੰਸਾ ਤੇ ਅਸਮਾਨਤਾ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਥਿਤੀ ਨੂੰ ਬਦਲਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਨਮਾਨਯੋਗ ਜ਼ਿੰਦਗੀ ਜਿਊਣ ਲਈ ਇਸ ਸਰਮਾਏਦਾਰੀ ਪ੍ਰਬੰਧ ਨੂੰ ਬਦਲ ਕੇ ਸਮਾਜਵਾਦੀ ਪ੍ਰਬੰਧ ਦੀ ਸਥਾਪਨਾ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਕਿ ਸਭ ਨੂੰ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਾਰੰਟੀ ਹੋਵੇ ਅਤੇ ਸਾਰੇ ਖ਼ੁਸ਼ਹਾਲ ਜ਼ਿੰਦਗੀ ਜਿਉਂ ਸਕਣ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ, ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਸਮਾਜ ਵਿਚ ਬਰਾਬਰੀ ਦਾ ਦਰਜਾ ਦੇਣ ਲਈ ਢੁਕਵੇਂ ਕਦਮ ਚੁੱਕੇ ਜਾਣ | ਅੰਤ ਵਿਚ ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਮਜ਼ਬੂਤ ਅਤੇ ਖ਼ੁਦ ਮੁਖ਼ਤਿਆਰ ਬਣਦੀਆਂ ਹਨ ਤਾਂ ਸਮਾਜ ਅਤੇ ਦੇਸ਼ ਦੀ ਤਰੱਕੀ ਵੀ ਤੇਜ਼ੀ ਨਾਲ ਹੁੰਦੀ ਹੈ | ਇਸ ਮੌਕੇ ਪੂਜਾ ਖੋਸਾ, ਦਿਲਪ੍ਰੀਤ ਕੌਰ, ਕਰਮਜੀਤ ਕੌਰ, ਸੰਦੀਪ ਕੌਰ, ਸੁਮਨਦੀਪ ਕੌਰ ਅਤੇ ਸੁਖਦੀਪ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ 'ਪੰਜਾਬ ਬਚਾਓ' ਰੈਲੀਆਂ ਦੀ ਸਫ਼ਲਤਾ ਅਕਾਲੀ ਵਰਕਰਾਂ 'ਚ ਭਰ ਰਹੀ ਜੋਸ਼-ਮੱਲ੍ਹੀ ਅਗਲੀ ਖ਼ਬਰ ਪੰਜਾਬ ਦੇ ਬਜਟ ਵਿਚ ਸਿਹਤ ਲਈ ਰੱਖਿਆ ਗਿਆ ਫ਼ੰਡ ਬਹੁਤ ਘੱਟ-ਡਾ. ਅਰੁਣ, ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।