30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 09-03-2026
ਕਿਸ਼ਨਪੁਰਾ ਕਲਾਂ, 8 ਮਾਰਚ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਿਹਤ ਵਿਭਾਗ ਵਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਖਤਰਨਾਕ ਬਿਮਾਰੀ ਤੋਂ ਬਚਾਉਣ ਦੇ ਉਦੇਸ਼ ਨਾਲ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਮੁਹਿੰਮ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਰਿਪੂਦਮਨ ਕੌਰ ਨੇ ਦੱਸਿਆ ਕਿ ਐਚ.ਪੀ.ਵੀ. ਵੈਕਸੀਨ ਲੜਕੀਆਂ ਲਈ ਬਹੁਤ ਹੀ ਲਾਭਦਾਇਕ ਹੈ ਕਿਉਂਕਿ ਇਹ ਵਾਇਰਸ ਨਾਲ ਹੋਣ ਵਾਲੇ ਸਰਵਾਈਕਲ ਕੈਂਸਰ ਤੋਂ ਬਚਾਅ ਕਰਦੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵੈਕਸੀਨ ਜ਼ਰੂਰ ਲਗਵਾਉਣ | ਇਸ ਮੌਕੇ ਹੈਲਥ ਸੁਪਰਵਾਈਜ਼ਰ ਕੁਲਵੰਤ ਸਿੰਘ ਬਰਾੜ ਅਤੇ ਦਵਿੰਦਰ ਸਿੰਘ ਤੂਰ ਨੇ ਦੱਸਿਆ ਕਿ ਇਹ ਵੈਕਸੀਨ ਲਗਾਤਾਰ 90 ਦਿਨਾਂ ਤੱਕ ਸੀ.ਐਚ.ਸੀ. ਕੋਟ ਈਸੇ ਖਾਂ ਵਿਖੇ ਕੰਮਕਾਜ ਵਾਲੇ ਦਿਨਾਂ ਦੌਰਾਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈ ਜਾਵੇਗੀ | ਇਸ ਮੌਕੇ ਡਾ. ਸਿਮਰਨਜੀਤ ਸਿੰਘ ਧਾਲੀਵਾਲ, ਡਾ. ਅਜੇਪਾਲ ਸਿੰਘ ਗਿੱਲ, ਦਿਲਜੀਤ ਕੌਰ, ਹੈਲਥ ਸੁਪਰਵਾਈਜ਼ਰ ਹਰਮਨਦੀਪ ਸਿੰਘ ਗਿੱਲ, ਸੁਜਾਤਾ ਏ.ਐਨ.ਐਮ.ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਲਾਵਾਂ ਨੂੰ ਚੋਣ ਵਰ੍ਹੇ ਦੌਰਾਨ 1000 ਰੁਪਏ ਦੇਣ ਦਾ ਐਲਾਨ ਸਿਆਸੀ ਸਟੰਟ-ਪਿ੍ੰਸੀਪਲ ਸ਼ਰਮਾ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਸਕੂਲ ਜੀਵਣ ਵਾਲਾ ਵਿਖੇ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਵਿਸਥਾਰਤ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।