15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

ਅਜੀਤ ਡੈਸਕ 10-03-2026
ਧਰਮਕੋਟ, 9 ਮਾਰਚ (ਪਰਮਜੀਤ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਚ ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਵਿਚ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਵਿਚ ਔਰਤਾਂ ਦੀ ਮਹੱਤਤਾ 'ਤੇ ਆਪਣੇ ਵਿਚਾਰ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਪ੍ਰਗਟ ਕੀਤੇ | ਰੀਤਿਕਾ, ਕਰਨਦੀਪ ਕੌਰ, ਕੋਮਲ, ਨਵਜੋਤ ਕੌਰ, ਰਾਜਦੀਪ ਕੌਰ ਅਤੇ ਕੰਨਣਜੀਤ ਕੌਰ ਨੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਸ਼ਬਦਾਂ ਰਾਹੀਂ ਔਰਤ ਦੀ ਤਾਕਤ, ਸੰਘਰਸ਼ ਅਤੇ ਸਫਲਤਾ ਨੂੰ ਦਰਸਾਇਆ | ਵਿਦਿਆਰਥੀਆਂ ਵਲੋਂ ਨਾਰੀ ਚੇਤਨਾ ਤੇ ਇਕ ਸਕਿੱਟ ਵੀ ਪੇਸ਼ ਕੀਤੀ ਗਈ | ਜਿਸ ਵਿਚ ਕੋਮਲ, ਰੀਤਿਕਾ, ਮਨਜੋਤ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਕੌਰ ਨੇ ਪਾਤਰਾਂ ਦੇ ਵਜੋਂ ਬਾਖ਼ੂਬੀ ਰੋਲ ਅਦਾ ਕੀਤਾ | ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਅਰਵਿੰਦਰ ਸਿੰਘ, ਨਰੇਸ਼ ਸ਼ਰਮਾ, ਮਨਪ੍ਰੀਤ ਕੌਰ, ਤਨਵੀਰ ਕੌਰ ਅਤੇ ਅਨੁਰਾਗ ਕੌਰ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਮਹਿਲਾਂ ਦਿਵਸ ਨਾਲ ਸੰਬਧਤ ਪੋਸਟਰ ਵੀ ਤਿਆਰ ਕੀਤੇ ਗਏ |

ਪਿਛਲੀ ਖ਼ਬਰ ਦੀਨਾ ਸਾਹਿਬ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ 14 ਨੂੰ ਮੋਗਾ ਵਿਖੇ ਭਾਜਪਾ ਦੀ ਰੈਲੀ ਦਾ ਬੀ.ਕੇ.ਯੂ. ਤੋਤੇਵਾਲ ਵਲੋਂ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ ਡਟਵਾਂ ਵਿਰੋਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।