15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ ਦੇ ਨੌਜਵਾਨਾਂ ਤੇ ਕਿਸਾਨਾਂ ਨੂੰ ਸਮਰਪਿਤ ਹੋਵੇਗੀ-ਤਿਆਗੀ <br/>

ਅਜੀਤ ਡੈਸਕ 10-03-2026
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਭਾਜਪਾ ਨੇ 14 ਮਾਰਚ ਨੂੰ ਪੰਜਾਬ 'ਚ ਹੋਣ ਵਾਲੀ ਬਦਲਾਅ ਰੈਲੀ ਸਬੰਧੀ ਇਕ ਨਵੀਂ ਪਹਿਲ ਕੀਤੀ ਹੈ, ਜੋ ਸੂਬੇ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸ਼ੁਰੂ ਕਰ ਸਕਦੀ ਹੈ | ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨਾਂ ਵਿਜੇ ਸ਼ਰਮਾ, ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ ਨੇ ਸਪੱਸ਼ਟ ਕੀਤਾ ਕਿ ਮੋਗਾ ਰੈਲੀ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਸਮਰਪਿਤ ਹੋਵੇਗੀ | ਰਾਕੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਨੂੰ ਬਦਲਾਅ ਦੀ ਲੋੜ ਹੈ | ਨੌਜਵਾਨਾਂ ਨੂੰ ਵਿਦੇਸ਼ ਜਾਣ ਦੇ ਆਪਣੇ ਸੁਪਨੇ ਤਿਆਗ ਕੇ ਆਪਣੀ ਮਿੱਟੀ ਨਾਲ ਜੁੜਨਾ ਚਾਹੀਦਾ ਹੈ | ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ, ਜੋ ਪਿਛਲੇ 18 ਸਾਲਾਂ ਤੋਂ ਮੋਗਾ ਵਿਚ ਕੰਮ ਕਰ ਰਹੇ ਹਨ ਅਤੇ ਵਪਾਰ ਸੈਲ ਦੇ ਸੂਬਾ ਸਹਿ-ਕਨਵੀਨਰ ਹਨ, ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਬਦਲਾਅ ਦੇ ਰਾਹ 'ਤੇ ਹਨ | ਹਰ ਸਾਲ ਮੈਂ ਸੈਂਕੜੇ ਪੰਜਾਬੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਦਾ ਹਾਂ | ਮੈਂ ਉਨ੍ਹਾਂ ਦੇ ਸੁਪਨੇ ਦੇਖਦਾ ਹਾਂ, ਉਨ੍ਹਾਂ ਦੀਆਂ ਉਮੀਦਾਂ ਸੁਣਦਾ ਹਾਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਾ ਹਾਂ | ਅੱਜ ਮੈਂ ਜੋ ਬਦਲਾਅ ਦੇਖ ਰਿਹਾ ਹਾਂ, ਉਹ ਪੰਜਾਬ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ | ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ ਨੇ ਕਿਹਾ ਕਿ ਮੋਗਾ ਪੰਜਾਬ ਦੀ ਰਾਜਨੀਤੀ ਦਾ ਕੇਂਦਰ ਹੈ ਅਤੇ ਇੱਥੋਂ ਦਿੱਤਾ ਗਿਆ ਸੁਨੇਹਾ ਹਰ ਜਗ੍ਹਾ ਸੁਣਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਰੈਲੀ ਸਾਰੇ ਪੰਜਾਬ ਨੂੰ ਇਕ ਨਵਾਂ ਸੁਨੇਹਾ ਦੇਵੇਗੀ |


ਪਿਛਲੀ ਖ਼ਬਰ ਈ.ਡੀ. ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ ਪੁੱਜੇ ਬਾਰ ਐਸੋਸੀਏਸ਼ਨ ਮੋਗਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਆਦੇਸ਼ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।