15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਈ.ਡੀ. ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ ਪੁੱਜੇ ਬਾਰ ਐਸੋਸੀਏਸ਼ਨ ਮੋਗਾ

ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਐਡਵੋਕੇਟ ਵਿਜੇ ਧੀਰ ਈ.ਡੀ. ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ ਦਾ ਮੋਗਾ ਬਾਰ ਐਸੋਸੀਏਸ਼ਨ ਪੁੱਜਣ 'ਤੇ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 10-03-2026
ਮੋਗਾ, 9 ਮਾਰਚ (ਗੁਰਤੇਜ ਸਿੰਘ ਬੱਬੀ)-ਈ.ਡੀ. ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ ਆਪਣੀ ਮੋਗਾ ਫੇਰੀ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਪੁੱਜੇ ਜਿੱਥੇ ਉਨ੍ਹਾਂ ਸੀਨੀਅਰ ਵਕੀਲ ਵਿਜੇ ਧਿਰ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸਮੂਹ ਵਕੀਲਾਂ ਨਾਲ ਆਪਣੇ ਵਿਚਾਰ ਅਤੇ ਆਪਣੇ ਪੇਸ਼ੇ ਦੌਰਾਨ ਕੀਤੇ ਕੰਮਾਂ ਦੀ ਤਜਰਬੇ ਸਹਿਤ ਚਰਚਾ ਕੀਤੀ | ਇਸ ਮੌਕੇ ਨਿਰੰਜਨ ਸਿੰਘ ਨੇ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਨਿਆਂ ਦੇ ਲਈ ਵਕੀਲ ਭਾਈਚਾਰਾ ਇਕ ਕੜੀ ਵਜੋਂ ਕੰਮ ਕਰਦਾ ਹੈ | ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਕੀਲ ਭਾਈਚਾਰੇ ਵਿਚ ਪਾਰਦਰਸ਼ਤਾ ਹੋਣੀ ਬੇਹੱਦ ਲਾਜ਼ਮੀ ਹੈ ਤਾਂ ਕਿ ਇਨਸਾਫ਼ ਮੰਗਣ ਵਾਲਾ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਘੁਟਨ ਮਹਿਸੂਸ ਨਾ ਕਰੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਕੋਈ ਨਿੱਜੀ ਸਮਝੌਤਾ ਨਹੀਂ ਕੀਤਾ ਸਗੋਂ ਆਪਣੇ ਰੁਤਬੇ ਅਤੇ ਕਿੱਤੇ ਨੂੰ ਪਵਿੱਤਰ ਰੱਖਦੇ ਹੋਏ ਹੀ ਉਹ ਕੰਮ ਕੀਤੇ ਜੋ ਮਿਸਾਲੀ ਤੌਰ 'ਤੇ ਅੱਜ ਵੀ ਯਾਦ ਕੀਤੇ ਜਾਂਦੇ ਹਨ | ਇਸ ਮੌਕੇ ਬਾਰ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਉਨ੍ਹਾਂ ਨੂੰ ਅਤਿਅੰਤ ਖ਼ੁਸ਼ੀ ਹੋਈ ਕਿ ਉਨ੍ਹਾਂ ਨੂੰ ਇਕ ਸੂਝਵਾਨ ਦੇਸ਼ ਦੇ ਸਾਬਕਾ ਅਫ਼ਸਰ ਨਾਲ ਗੱਲਬਾਤ ਅਤੇ ਤਜਰਬੇ ਸਾਂਝੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ ਸ਼ਰਮਾ, ਪ੍ਰਦੀਪ ਭਾਰਤੀ, ਅਜੇ ਗੁਲਾਟੀ, ਸੈਕਟਰੀ ਰਾਜੀਵ ਮਿੱਤਲ, ਫਾਈਨਾਂਸ ਸਕੱਤਰ ਅੰਕਿਤ ਗੁਪਤਾ ਤੇ ਹੋਰ ਐਡਵੋਕੇਟ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦੀ ਬਦਲਾਅ ਰੈਲੀ ਵਾਲੀ ਥਾਂ ਦਾ ਸੁਨੀਲ ਜਾਖੜ ਨੇ ਸੀਨੀਅਰ ਆਗੂਆਂ ਸਮੇਤ ਲਿਆ ਜਾਇਜ਼ਾ <br/> ਅਗਲੀ ਖ਼ਬਰ ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ ਦੇ ਨੌਜਵਾਨਾਂ ਤੇ ਕਿਸਾਨਾਂ ਨੂੰ ਸਮਰਪਿਤ ਹੋਵੇਗੀ-ਤਿਆਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।