22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਨੂੰ ਮੋਗਾ 'ਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਰਾਹੁਲ ਗਰਗ <br/>

ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-14 ਮਾਰਚ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਹੋਣ ਵਾਲੀ ਭਾਜਪਾ ਦੀ ਰੈਲੀ ਇਤਿਹਾਸਕ ਹੋਵੇਗੀ | ਭਾਜਪਾ ਵਰਕਰਾਂ ਵਿਚ ਰੈਲੀ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜਨਰਲ ਸਕੱਤਰ ਰਾਹੁਲ ਗਰਗ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਉਦੇਸ਼ ਸਿਰਫ਼ ਇਕ ਰਾਜਨੀਤਕ ਰੈਲੀ ਕਰਨਾ ਨਹੀਂ ਹੈ, ਸਗੋਂ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕ ਸਪਸ਼ਟ ਰੋਡਮੈਪ ਪੇਸ਼ ਕਰਨਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦਾ ਮੰਨਣਾ ਹੈ ਕਿ ਮਜ਼ਬੂਤ ਲੀਡਰਸ਼ਿਪ ਅਤੇ ਸਪੱਸ਼ਟ ਨੀਤੀਆਂ ਰਾਹੀਂ ਹੀ ਸੂਬੇ ਨੂੰ ਨਸ਼ਾ ਮੁਕਤ, ਅਪਰਾਧ ਮੁਕਤ ਅਤੇ ਵਿਕਾਸ ਵੱਲ ਵਧਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਚ ਭਾਜਪਾ ਦੀ ਰੈਲੀ ਸਿਰਫ਼ ਇਕ ਰਾਜਨੀਤਕ ਸਮਾਗਮ ਨਹੀਂ ਹੋਵੇਗੀ, ਸਗੋਂ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਦਾ ਇਕ ਮਹੱਤਵਪੂਰਨ ਮੌਕਾ ਹੋਵੇਗੀ |

ਪਿਛਲੀ ਖ਼ਬਰ ਬਾਜਵਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਗ੍ਰਹਿ ਵਿਖੇ ਪੁੱਜੇ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਬਾਘਾ ਪੁਰਾਣਾ ਵਿਖੇ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।