22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਦਰਸ਼ਨ ਸਿੰਘ ਕਾਹਨ ਸਿੰਘ ਵਾਲਾ ਨੇ ਸੁਖਬੀਰ ਨੂੰ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ <br/>

ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸਮਾਗਮ 'ਤੇ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਕਾਹਨ ਸਿੰਘ ਵਾਲਾ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਤੇ ਚੋਣਾਂ ਦੌਰਾਨ ਆਈਆਂ ਸਮੱਸਿਆਵਾਂ ਤੇ ਸੱਤਾਧਾਰੀ ਪਾਰਟੀ ਵਲੋਂ ਕੀਤੀਆਂ ਵਧੀਕੀਆਂ ਬਾਰੇ ਵਿਚਾਰਾਂ ਕੀਤੀਆਂ ਤੇ ਕਿਹਾ ਕਿ ਹੁਣ ਲੋਕਾਂ ਦਾ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਉਤਸ਼ਾਹ ਵਧਿਆ ਹੈ ਤੇ ਵੱਡੀ ਗਿਣਤੀ ਵਿਚ ਹਲਕੇ ਵਿਚੋਂ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਹਨ ਸਿੰਘ ਵਾਲਾ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਤੁਸੀ ਹੁਣੇ ਤੋਂ ਹੀ 2027 ਦੀਆਂ ਚੋਣਾਂ ਲਈ ਕਮਰਕੱਸੇ ਕਰ ਲਵੋ | ਇਸ ਮੌਕੇ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਬੂਟਾ ਸਿੰਘ ਦੌਲਤਪੁਰਾ, ਰਣਦੀਪ ਸਿੰਘ ਦਾਰਾਪੁਰ ਨੌਜਵਾਨ ਆਗੂ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਚਰਨ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ |

ਪਿਛਲੀ ਖ਼ਬਰ ਮਾਨ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਪ੍ਰਧਾਨ ਸਾਧੂ ਸਿੰਘ ਅਗਲੀ ਖ਼ਬਰ ਕਮਿਸ਼ਨ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ-ਪਿ੍ਆਂਕ ਕਾਨੂੰਗੋ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।