22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਵਾਲੀ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ-ਬਾਬਾ ਗੁਰਦੀਪ ਸਿੰਘ

ਜੋੜ ਮੇਲੇ 'ਤੇ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਸੇਵਾਦਾਰਾਂ ਨਾਲ ਵਿਚਾਰਾਂ ਕਰਨ ਸਮੇਂ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ | ਤਸਵੀਰ: ਮਾਣੂੰਕੇ <br/> 11-03-2026
ਬਾਘਾ ਪੁਰਾਣਾ, 10 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਮਨੁੱਖਤਾ ਦੀ ਭਲਾਈ ਦਾ ਕੇਂਦਰ ਮਾਲਵੇ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ਼ਹੀਦੀ ਜੋੜ ਮੇਲਾ ਤੇ ਸੰਤ ਬਾਬਾ ਨਛੱਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਸਮਾਗਮ 15 ਮਾਰਚ (2 ਚੇਤ) ਦਿਨ ਐਤਵਾਰ ਨੂੰ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ¢ ਜੋੜ ਮੇਲੇ 'ਚ ਨਤਮਸਤਕ ਹੋਣ ਵਾਲੀ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਲਈ ਸਚਾਰੂ ਤੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ | ਸੰਗਤਾਂ ਦੇ ਰਾਤਰੀ ਠਹਿਰਾਅ ਲਈ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ¢ ਇਸ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ-ਭੰਡਾਰੇ ਲਗਾਉਣ ਵਾਸਤੇ ਜਿੱਥੇ ਵੱਖ-ਵੱਖ ਪਿੰਡਾਂ ਦੇ ਸੇਵਾਦਾਰ ਪਹੁੰਚ ਰਹੇ ਹਨ, ਉੱਥੇ ਪਿੰਡ ਤਲਵੰਡੀ ਭੰਗੇਰੀਆਂ ਦੀ ਸੰਗਤ ਨੇ ਵੀ ਲੰਗਰ ਲਗਵਾਉਣ ਲਈ ਬਾਬਾ ਗੁਰਦੀਪ ਸਿੰਘ ਨੂੰ ਮਿਲ ਕੇ ਵਿਚਾਰਾਂ ਕੀਤੀਆਂ¢ ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਲਵੰਡੀ ਭੰਗੇਰੀਆਂ ਨਗਰ ਦੀ ਸੰਗਤ ਹਰ ਸਾਲ ਸਮਾਗਮ ਸਮੇਂ ਵੱਡੇ ਪੱਧਰ ਦਾ ਲੰਗਰ ਲਗਾਉਂਦੀ ਹੈ ਤੇ ਇਸ ਲੰਗਰ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ | ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਜੋੜ ਮੇਲੇ 'ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਰੁਪਿੰਦਰ ਸਿੰਘ ਸਾਬਕਾ ਸਰਪੰਚ, ਬਹਾਦਰ ਸਿੰਘ ਸੇਵਾਦਾਰ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ ਸ਼ਿੰਦਰ, ਭੋਲਾ ਸਿੰਘ, ਵੀਰ ਸਿੰਘ, ਮਲਕੀਤ ਸਿੰਘ ਸਿੱਧੂ, ਗੁਰਮੇਲ ਸਿੰਘ, ਜਸਵੀਰ ਸਿੰਘ ਸੰਧੂ, ਕੇਵਲ ਸਿੰਘ, ਸੰਤ ਸਿੰਘ, ਸਤਪਾਲ ਸਿੰਘ, ਸਰਬਜੀਤ ਸਿੰਘ, ਬੂਟਾ ਸਿੰਘ, ਪ੍ਰਭਸ਼ਾਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਆਰ. ਫੈਮਲੀ ਚੈਰੀਟੇਬਲ ਟਰੱਸਟ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਅੱਖਾਂ ਦਾ ਜਾਂਚ ਕੈਂਪ <br/> ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਕੌਮਾਂਤਰੀ ਮਹਿਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।