22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹਾਰਵਰਡ ਕਾਨਵੈਂਟ ਸਕੂਲ ਦੇ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਨਤੀਜੇ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ | <br/> 11-03-2026
ਬਾਘਾ ਪੁਰਾਣਾ, 10 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਲੋਂ ਨੌਵੀਂ ਤੇ ਗਿਆਰ੍ਹਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਇੰਜੀਨੀਅਰ ਜਗਦੀਪ ਸਿੰਘ ਬਰਾੜ ਤੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਾਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦੀ ਰਿਹਾ | ਜਿਸ 'ਚ ਨੌਵੀਂ ਕਲਾਸ ਦੇ ਵਿਦਿਆਰਥੀ ਵਰਿੰਦਰ ਸਿੰਘ ਨੇ 98 ਫੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕਰਦੇ ਹੋਏ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ, ਦਸ ਵਿਦਿਆਰਥੀਆਂ ਨੇ 85 ਫੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਅਤੇ ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ 70 ਫੀਸਦੀ ਤੋਂ ਉੱਪਰ ਅੰਕ ਹਾਸਲ ਕਰਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਗਿਆਰ੍ਹਵੀਂ ਕਲਾਸ ਦੇ ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ੇ ਦੇ ਵਿਦਿਆਰਥੀਆਂ 'ਚ ਵਿਦਿਆਰਥਣ ਸੁਖਪ੍ਰੀਤ ਕੌਰ 98.4 ਫੀਸਦੀ, ਸੋਫੀਆ ਗੋਇਲ 98 ਫੀਸਦੀ, ਤਨਵੀ ਬਤਰਾ 98.2 ਫੀਸਦੀ ਅੰਕ ਹਾਸਲ ਕਰਕੇ ਪੁਜੀਸ਼ਨਾਂ ਹਾਸਲ ਕੀਤੀਆਂ | ਸ਼ਰਨਪ੍ਰੀਤ ਕੌਰ 96 ਫੀਸਦੀ, ਅਰਸ਼ਪ੍ਰੀਤ ਕੌਰ 95.4 ਫੀਸਦੀ, ਸਬਰੀਨ ਕੌਰ 95.2 ਫੀਸਦੀ, ਸੁਖਪ੍ਰੀਤ ਕੌਰ 94.6 ਫੀਸਦੀ, ਗੌਰਵ ਬਾਂਸਲ ਨੇ 90 ਫੀਸਦੀ ਅੰਕ ਹਾਸਲ ਕੀਤੇ ਜਦੋਂ ਕਿ ਦੂਸਰੇ ਵਿਦਿਆਰਥੀਆਂ ਨੇ ਵੀ 85 ਫੀਸਦੀ ਤੋਂ ਉੱਪਰ ਅੰਕ ਹਾਸਲ ਕਰਕੇ ਆਪਣਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਇੰਜੀਨੀਅਰ ਜਗਦੀਪ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ ਤੇ ਨਿਹੰਗ ਸਿੰਘਾਂ ਦੀ ਬਾਘਾ ਪੁਰਾਣਾ ਵਿਖੇ ਮੀਟਿੰਗ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ 'ਚ ਮਹਿਲਾ ਕਾਂਗਰਸ ਨੇ ਦਿੱਤੇ ਨਿਯੁਕਤੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।