22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਆਕਸਫੋਰਡ ਦੇ ਵਿਦਿਆਰਥੀ ਪਿ੍ਆਂਸ਼ ਬਾਂਸਲ ਨੇ ਏ.ਟੀ.ਐਲ. ਖੇਤਰ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈ ਕਾ ਦਾ ਨਾਮ ਰੌਸ਼ਨ ਕਰਦੇ ਹੋਏ ਸਕੂਲ ਦੇ ਇਕ ਹੋਣਹਾਰ ਵਿਦਿਆਰਥੀ ਨੇ ਆਪਣੀ ਨਵੀਂ ਸੋਚ ਤੇ ਮਿਹਨਤ ਦੇ ਬਲਬੂਤੇ ਏਟੀਐਲ ਪ੍ਰੋਜੈਕਟ ਰਾਹੀਂ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ | ਗੌਰਮਿੰਟ ਆਫ਼ ਇੰਡੀਆ ਮਨਿਸਟਰੀ ਆਫ਼ ਸਾਇੰਸ ਤੇ ਤਕਨਾਲੋਜੀ, ਡਿਪਾਰਟਮੈਂਟ ਆਫ਼ ਸਾਇੰਸ ਤੇ ਤਕਨਾਲੋਜੀ, ਦਿੱਲੀ ਵਲੋਂ ਹਰ ਸਾਲ ਕੁੱਝ ਅਜਿਹੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ, ਜੋ ਸਾਇੰਸ ਦੇ ਖੇਤਰ 'ਚ ਵਿਲੱਖਣ ਭੂਮਿਕਾ ਨਿਭਾਉਂਦੇ ਹੋਏ ਅਜਿਹੇ ਪ੍ਰੋਜੈਕਟ ਤਿਆਰ ਕਰਦੇ ਹਨ ਜੋ ਦੇਸ਼ ਦੀ ਤਰੱਕੀ ਅਤੇ ਸੁਰੱਖਿਆ ਵਿਚ ਯੋਗਦਾਨ ਪਾ ਸਕਦੇ ਹਨ | ਉਨ੍ਹਾਂ ਵਲੋਂ ਸੈਸ਼ਨ 2025-26 ਲਈ ਆਕਸਫੋਰਡ ਸਕੂਲ ਦੇ ਵਿਦਿਆਰਥੀ ਪਿ੍ਆਸ਼ ਬਾਂਸਲ ਵਾਸੀ ਭਗਤਾ ਭਾਈ ਕਾ ਦੀ ਚੋਣ ਹੋਈ ਹੈ | ਇਸ ਵਿਦਿਆਰਥੀ ਨੇ ਆਪਣੇ ਪ੍ਰੋਜੈਕਟ ਦੀ ਥਿਊਰੀ ਨੂੰ ਆਨ-ਲਾਈਨ ਹੀ ਇਸ ਸੰਸਥਾ ਨੂੰ ਜਮਾਂ ਕਰਵਾਇਆ ਸੀ | 'ਅਟਲ ਟਿੰਕਰਿੰਗ ਲੈਬ' ਦੇ ਇੰਚਾਰਜ ਹਰੀਸ਼ਰਨ ਅਗਰਵਾਲ ਨੇ ਵਿਸਥਾਰ ਨਾਲ ਦੱਸਿਆ ਕਿ ਪਿ੍ਆਸ਼ ਬਾਂਸਲ ਨੇ ''ਬਿਲਡ ਇਕਸਟਰੈਕਟਿੰਗ ਹਾਈ ਐਨਰਜੀ ਫਰਾਮ ਫ਼ੇਜ਼ ਸ਼ਿਫ਼ਟ ਇਨ ਵਾਟਰ'' ਦਾ ਪ੍ਰੋਜੈਕਟ ਤਿਆਰ ਕਰਨਾ ਹੈ |
ਵਰਨਣਯੋਗ ਹੈ ਕਿ ਦਿੱਲੀ ਦੀ ਇਸ ਸੰਸਥਾ ਵਲੋਂ 10 ਹਜਾਰ ਰੁਪਏ ਇਸ ਵਿਦਿਆਰਥੀ ਦਾ ਹੌਸਲਾ ਅਫਜਾਈ ਕਰਦੇ ਹੋਏ ਉਸ ਨੂੰ ਬੈਂਕ ਖਾਤੇ ਰਾਹੀਂ ਇਨਾਮ ਵਜੋਂ ਭੇਜੇ ਗਏ ਜਨ ਤਾਂ ਜੋ ਉਹ ਇਸ ਪ੍ਰੋਜੈਕਟ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਸਕੇ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਵਿਦਿਆਰਥੀ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ਤੇ ਲੈਬ ਇੰਚਾਰਜ ਨੂੰ ਵੀ ਵਧਾਈ ਦਿੱਤੀ | ਇਸ ਸਮੇਂ ਸਕੂਲ ਦੇ ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ ਅਤੇ ਗੁਰਮੀਤ ਸਿੰਘ ਗਿੱਲ (ਪ੍ਰਧਾਨ) ਨੇ ਵਿਦਿਆਰਥੀ ਪਿ੍ਆਸ਼ ਬਾਂਸਲ ਨੂੰ ਵਧਾਈ ਤੇ ਹਲਾਸ਼ੇਰੀ ਦਿੰਦੇ ਹੋਏ ਦੂਜੇ ਵਿਦਿਆਰਥੀਆਂ ਨੂੰ ਵੀ ਸਾਇੰਸ ਦੇ ਖੇਤਰ ਵਿਚ ਅੱਗੇ ਆਉਣ ਲਈ ਕਿਹਾ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' ਵਾਈਸ ਚੇਅਰਮੈਨ ਨੇ ਵੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਕਈ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਵਿਸ਼ਵ ਸ਼ਾਂਤੀ ਲਈ ਕੀਤੀਆਂ ਦੁਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।