ਹਾਰਟ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>
ਅਜੀਤ ਡੈਸਕ
01-04-2026
ਅਜੀਤਵਾਲ, 31 ਮਾਰਚ (ਹਰਦੇਵ ਸਿੰਘ ਮਾਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਸਾਲਾਨਾ ਨਤੀਜੇ 100 ਫ਼ੀਸਦੀ ਆਉਣ ਨਾਲ ਵਿਦਿਆਰਥੀ ਮਾਪੇ ਅਧਿਆਪਕ ਅਤੇ ਮੈਨੇਜਮੈਂਟ ਵਿਚ ਖ਼ੁਸ਼ੀ ਦਾ ਮਾਹੌਲ ਵੇਖਿਆ ਗਿਆ | ਨਤੀਜਿਆਂ ਵਿਚ ਵਿਦਿਆਰਥੀਆਂ ਨੇ ਉੱਚ ਅੰਕ (90 ਫ਼ੀਸਦੀ ਤੋਂ ਵੱਧ ਅੰਕ) ਹਾਸਲ ਕਰਕੇ ਪਹਿਲੀ ਡਵੀਜ਼ਨ ਅਤੇ ਮੈਰਿਟ ਸਥਾਨਾਂ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਉਂਦਿਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਬਣੇ | ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਸ਼ਾਨਦਾਰ ਨਤੀਜਿਆਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਨਿਰੰਤਰ ਲਗਨ ਅਤੇ ਮਾਪਿਆਂ ਦੇ ਪੂਰੇ ਸਹਿਯੋਗ ਦਾ ਨਤੀਜਾ ਹੈ | ਸਕੂਲ 'ਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਭਾਰੀ ਉਤਸ਼ਾਹ ਦੇ ਚੱਲਦਿਆਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਿਹਾ ਹੈ, ਜਿਸ ਨੂੰ ਆਉਣ ਵਾਲੇ ਸਾਲਾਂ ਵਿਚ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਨੇ ਕਿਹਾ ਕਿ ਹੋਲੀ ਹਾਰਟ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਤੇ ਸਮੂਹ ਸਟਾਫ਼ ਮਿਹਨਤ ਨੂੰ ਦਰਸਾਉਂਦਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕਰਦਿਆਂ ਸਮੂਹ ਸਟਾਫ਼ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਵਧੀਆ ਪ੍ਰਾਪਤੀਆਂ ਵਾਲੇ ਸਕੂਲ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਕੱਤਰ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਬੱਚਿਆਂ ਦੀ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟਾਈ | ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਨਵੇਂ ਦਾਖ਼ਲਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਸਕੂਲ ਦੀਆਂ ਵਿਸ਼ੇਸ਼ਤਾਵਾਂ ਤੋਂ ਜਾਣੰੂ ਕਰਵਾਇਆ ਗਿਆ |