26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਪਾਰਕ ਸਥਾਨਾਂ 'ਚ ਘਰੇਲੂ ਗੈਸ ਵਰਤਣ 'ਤੇ ਹੋਵੇਗੀ ਕਾਰਵਾਈ ਮੋਗਾ ਵਿਚ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ. ਗੈਸ ਦੀ ਕੋਈ ਕਮੀ ਨਹੀਂ

ਅਜੀਤ ਡੈਸਕ 02-04-2026
ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਪੈਟਰੋਲ ਪੰਪਾਂ ਤੇ ਗੈਸ ਏਜੰਸੀਆਂ 'ਤੇ ਸਟਾਕ ਸਾਧਾਰਨ ਦਿਨਾਂ ਵਾਂਗ ਉਪਲਬਧ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈਜ਼ ਕੰਟਰੋਲਰ ਮੋਗਾ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੈਟਰੋਲ ਪੰਪਾਂ 'ਤੇ ਕੋਈ ਲਾਈਨ ਨਹੀਂ ਹੈ | ਪੈਟਰੋਲ ਤੇ ਡੀਜ਼ਲ ਦੀ ਵਿੱਕਰੀ ਵਿਚ ਕਮੀ ਆਈ ਹੈ | ਜ਼ਿਲ੍ਹਾ ਮੋਗਾ ਵਿਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ. ਗੈਸ ਦਾ ਪੂਰਾ ਅਤੇ ਨਿਯਮਿਤ ਸਟਾਕ ਉਪਲਬਧ ਹੈ ਅਤੇ ਕਿਸੇ ਵੀ ਪੈਟਰੋਲੀਅਮ ਉਤਪਾਦ ਦੀ ਕੋਈ ਕਮੀ ਜਾਂ ਸ਼ਾਰਟੇਜ ਦੀ ਸਥਿਤੀ ਨਹੀਂ ਹੈ | ਹੁਣ ਗੈਸ ਦੀ ਬੁਕਿੰਗ ਸਬੰਧੀ ਕੋਈ ਸਮੱਸਿਆ ਨਹੀਂ ਹੈ | ਗੈਸ ਕੰਪਨੀਆਂ ਪਾਸੋਂ ਲਗਾਤਾਰ ਘਰੇਲੂ ਅਤੇ ਵਪਾਰਕ ਗੈਸ ਦੀ ਸਪਲਾਈ ਜਾਰੀ ਹੈ ਅਤੇ ਖਪਤਕਾਰਾਂ ਨੂੰ ਉਨ੍ਹਾਂ ਦੀ ਬੁਕਿੰਗ ਅਨੁਸਾਰ ਗੈਸ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਪ੍ਰਵਾਸੀ ਮਜ਼ਦੂਰਾਂ ਲਈ ਮੁਫ਼ਤ ਟਰੇਡ ਐਲ.ਪੀ.ਜੀ. ਦੇ ਪੰਜ ਕਿੱਲੋ ਦੇ ਗੈਸ ਸਿਲੰਡਰ ਦੇਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ | ਜ਼ਿਲ੍ਹੇ ਵਿਚ ਵਪਾਰਕ ਐਲ.ਪੀ.ਜੀ. ਗੈਸ ਸਲੰਡਰਾਂ ਦੀ ਮੰਗ ਲਈ ਦਫ਼ਤਰ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈਜ਼ ਕੰਟਰੋਲਰ ਮੋਗਾ ਵਿਖੇ ਆਪਣੀ ਅਰਜ਼ੀ ਦਿੱਤੀ ਜਾ ਸਕਦੀ ਹੈ | ਵਪਾਰਕ ਐਲ.ਪੀ.ਜੀ. ਗੈਸ ਸਲੰਡਰਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ | ਜੇਕਰ ਕੋਈ ਵਪਾਰਕ ਸੰਸਥਾਨ ਘਰੇਲੂ ਗੈਸ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਭਲੂਰ ਵਿਖੇ ਹੋਈ ਗੜੇਮਾਰੀ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨੂੰ ਖੰਡਿਤ ਕਰਨਾ ਨਿੰਦਣਯੋਗ ਕਾਰਵਾਈ-ਕੁਲਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।