ਨੱਥੂਵਾਲਾ ਗਰਬੀ, 1 ਅਪ੍ਰੈਲ (ਨਵਦੀਪ ਸਿੰਘ)-ਬੀਤੀ ਸ਼ਾਮ ਹੋਈ ਬੇਮੌਸਮੀ ਬਾਰਸ਼ ਦੇ ਨਾਲ ਨਾਲ ਪਿੰਡ ਭਲੂਰ ਵਿਖੇ ਗੜੇਮਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਨਿਰਮਲ ਸਿੰਘ ਭਲੂਰ ਨੇ ਦੱਸਿਆ ਕਿ ਦੇਰ ਸ਼ਾਮ ਨੂੰ ਕਾਫੀ ਗੜੇਮਾਰੀ ਹੋਈ ਹੈ ਜਿਸ ਨਾਲ ਕਣਕ ਦੀ ਫਸਲ ਦਾ ਨੁਕਸਾਨ ਹੋਣ ਦੇ ਨਾਲ ਹਰੇ ਚਾਰੇ ਦਾ ਵੀ ਕਾਫੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਵੱਡੀ ਪੱਧਰ 'ਤੇ ਕਣਕ ਪਹਿਲਾਂ ਹੀ ਡਿੱਗ ਚੁੱਕੀ ਹੈ ਤੇ ਹੁਣ ਹੋਈ ਗੜੇਮਾਰੀ ਨੇ ਕਣਕ ਦਾ ਹੋਰ ਨੁਕਸਾਨ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਗੜੇਮਾਰੀ ਨੇ ਕਿਸਾਨਾਂ ਨੂੰ ਫਿਕਰਾਂ 'ਚ ਪਾ ਦਿੱਤਾ ਹੈ ਕਿਉਂਕਿ ਇਸ ਨਾਲ ਕਣਕ ਦੇ ਝਾੜ 'ਤੇ ਵੱਡਾ ਅਸਰ ਪਵੇਗਾ ਜਿਸ ਨਾਲ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਣਾ ਤਹਿ ਹੈ |