26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਦੇ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਸਰਕਾਰਾਂ ਤੁਰੰਤ ਪ੍ਰਵਾਨ ਕਰਨ-ਐਸ.ਕੇ.ਐਮ.

ਅਜੀਤ ਡੈਸਕ 02-04-2026
ਮੋਗਾ, 1 ਅਪ੍ਰੈਲ (ਅਸ਼ੋਕ ਬਾਂਸਲ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਇਕ ਬਿਆਨ ਵਿਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਮਿਸ਼ਨ ਏਜੰਟਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸਵੀਕਾਰ ਕਰੇ, ਜਿਨ੍ਹਾਂ ਨੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ ਹੜਤਾਲ ਕਰ ਦਿੱਤੀ ਹੈ | ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਤੇ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਟਾਲ-ਮਟੋਲ ਦੀਆਂ ਚਾਲਾਂ ਅਪਣਾ ਕੇ ਇਸ ਮੁੱਦੇ 'ਤੇ ਸੌ ਰਹੀਆਂ ਹਨ, ਜਿਸ ਕਾਰਨ ਲਗਭਗ ਹਰ ਸਾਲ ਖ਼ਰੀਦ ਸੈਸ਼ਨ ਸ਼ੁਰੂ ਹੋਣ 'ਤੇ ਮੰਡੀਆਂ ਦੇ ਸੁਚਾਰੂ ਕੰਮਕਾਜ ਵਿਚ ਰੁਕਾਵਟ ਆਉਂਦੀ ਹੈ | ਐਸ.ਕੇ.ਐਮ. ਨੇ ਦੋਵਾਂ ਸਰਕਾਰਾਂ ਨੂੰ ਸਥਿਤੀ ਵਿਚ ਤੁਰੰਤ ਦਖ਼ਲ ਦੇਣ ਤੇ ਕਮਿਸ਼ਨ ਏਜੰਟਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਲਈ ਜ਼ੋਰਦਾਰ ਅਪੀਲ ਕੀਤੀ | ਇਹ ਗੱਲਬਾਤ ਪ੍ਰੇਮ ਸਿੰਘ ਭੰਗੂ, ਮੁਕੇਸ਼ ਚੰਦਰ ਸ਼ਰਮਾ ਤੇ ਬਲਦੇਵ ਸਿੰਘ ਲਤਾਲਾ ਨੇ ਕੀਤੀ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤਾ ਨਾ ਦੇਣ ਵਿਰੁੱਧ ਕਾਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਭਲੂਰ ਵਿਖੇ ਹੋਈ ਗੜੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।