25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 4 ਨੂੰ ਮੁੱਖ ਮੰਤਰੀ ਦਾ ਕਰੇਗੀ ਵਿਰੋਧ <br/>

ਅਜੀਤ ਡੈਸਕ 02-04-2026
ਨੱਥੂਵਾਲਾ ਗਰਬੀ, 1 ਅਪ੍ਰੈਲ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕਈ ਵਾਰ ਗੱਲਬਾਤ ਦਾ ਸੱਦਾ ਦੇ ਕੇ ਗੱਲਬਾਤ ਨਾ ਕਰਨ ਦੇ ਵਿਰੋਧ 'ਚ ਪਿੰਡ ਡੇਮਰੂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮੰਦਰ ਸਿੰਘ ਡੇਮਰੂ ਨੇ ਦੱਸਿਆ ਕਿ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਕਿਸਾਨੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਪਰ ਸੱਤਾ 'ਚ ਆਉਣ ਤੋਂ ਬਾਅਦ ਕਿਸਾਨਾਂ ਨੂੰ ਆਪਣੀਆਂ ਮੰਗਾਂ ਮੰਗਦਿਆਂ ਨੂੰ ਕੁੱਟਿਆ ਗਿਆ | ਡੇਮਰੂ ਨੇ ਕਿਹਾ ਕਿ ਇਹ ਸਰਕਾਰ ਕਿੰਨਾ ਵੀ ਲਾਠੀਚਾਰਜ ਕਿਉਂ ਨਾ ਕਰ ਲਵੇ ਜਿੰਨਾ ਸਮਾਂ ਕਿਸਾਨੀ ਦੇ ਮਸਲੇ ਹੱਲ ਨਹੀਂ ਹੁੰਦੇ ਵਿਰੋਧ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਮੁੱਖ ਮੰਤਰੀ ਵਲੋਂ ਮੋਗਾ ਪਹੁੰਚਣ 'ਤੇ ਵੀ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਮੀਟਿੰਗ 'ਚ ਹਰਨੇਕ ਸਿੰਘ ਡੇਮਰੂ, ਗੁਰਦੀਪ ਸਿੰਘ ਮਾਹਲਾ, ਗੁਰਤੇਜ ਸਿੰਘ ਠੱਠੀ ਭਾਈ, ਬੁੱਕਣ ਸਿੰਘ ਡੇਮਰੂ, ਗੁਰਤੇਜ ਸਿੰਘ ਨਾਥੇਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਬੇਡਕਰ ਪ੍ਰਤਿਮਾ ਬੇਅਦਬੀ, ਭਾਜਪਾ ਨੇ ਮਾਨ ਸਰਕਾਰ ਨੂੰ ਘੇਰਿਆ-ਕਾਨੂੰਨ-ਵਿਵਸਥਾ 'ਤੇ ਕੀਤੇ ਸਵਾਲ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤਾ ਨਾ ਦੇਣ ਵਿਰੁੱਧ ਕਾਲਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।