25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

'ਆਪ' ਮਿਸ਼ਨ 2027 ਲਈ ਤਿਆਰ, ਨਵੀਂ ਕਾਨੂੰਨੀ ਸੈੱਲ ਟੀਮ ਦਾ ਐਲਾਨ <br/>

ਅਜੀਤ ਡੈਸਕ 02-04-2026

ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਆਪਣੀ ਰਾਜਨੀਤਕ ਪਕੜ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਨੇ ਮੋਗਾ ਜ਼ਿਲ੍ਹੇ ਵਿਚ ਸੰਗਠਨਾਤਮਿਕ ਬਦਲਾਅ ਕੀਤੇ ਹਨ, ਆਪਣੇ ਕਾਨੂੰਨੀ ਸੈੱਲ ਲਈ ਇਕ ਨਵੀਂ ਕਾਰਜਕਾਰੀ ਕਮੇਟੀ ਦਾ ਐਲਾਨ ਕੀਤਾ ਹੈ | ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣਾਈ ਗਈ ਇਸ ਟੀਮ ਦਾ ਮੁੱਖ ਟੀਚਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਦੀ ਹੈਟਟਿੱ੍ਰਕ ਯਕੀਨੀ ਬਣਾਉਣਾ | ਨਵੀਆਂ ਨਿਯੁਕਤੀਆਂ ਨੂੰ ਸਥਾਨਕ ਲੀਗਲ ਸੈੱਲ ਟੀਮ ਵਲੋਂ ਜ਼ਿਲ੍ਹੇ ਦੇ ਚਾਰ ਵਿਧਾਇਕਾਂ ਅਮਨਦੀਪ ਕੌਰ ਅਰੋੜਾ ਮੋਗਾ, ਮਨਜੀਤ ਸਿੰਘ ਬਿਲਾਸਪੁਰ, ਅੰਮਿ੍ਤਪਾਲ ਸਿੰਘ ਸੁਖਾਨੰਦ ਬਾਘਾ ਪੁਰਾਣਾ ਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਧਰਮਕੋਟ ਦੀ ਅਗਵਾਈ ਹੇਠ ਹੋਈ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਪ੍ਰਵਾਨਗੀ ਦਿੱਤੀ ਗਈ | ਪੰਜਾਬ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੁੰਗੋ, ਸੂਬਾ ਸੰਯੁਕਤ ਸਕੱਤਰ ਐਡਵੋਕੇਟ ਬਾਵਨ ਗੋਇਲ ਅਤੇ ਮਾਲਵਾ ਜ਼ੋਨ ਇੰਚਾਰਜ  ਐਡਵੋਕੇਟ ਬਰਿੰਦਰ ਸਿੰਘ ਰੱਤੀਆਂ ਨੇ ਅਧਿਕਾਰਤ ਤੌਰ 'ਤੇ ਟੀਮ ਦੇ ਨਾਵਾਂ ਦਾ ਐਲਾਨ ਕੀਤਾ ਜਿਸ ਅਨੁਸਾਰ ਪਾਰਟੀ ਨੇ ਐਡਵੋਕੇਟ ਹਰਵਿੰਦਰ ਸਿੰਘ ਰਾਏ ਨੂੰ ਜ਼ਿਲ੍ਹਾ ਪ੍ਰਧਾਨ, ਐਡਵੋਕੇਟ ਸ਼ੁਭਮ ਜੈਸਵਾਲ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਜਦ ਕਿ ਹੋਰ ਮੁੱਖ ਟੀਮ ਦੇ ਅਹੁਦੇਦਾਰਾਂ ਦੀ ਸੂਚੀ ਵਿਚ ਮੀਤ ਪ੍ਰਧਾਨ ਐਡਵੋਕੇਟ ਮੀਨਾ ਸ਼ਰਮਾ, ਗੁਰਮੇਲ ਸਿੰਘ ਭੁੱਲਰ, ਕਿਰਨਵੀਰ ਕੌਰ ਗਿੱਲ, ਜੁਆਇੰਟ ਸਕੱਤਰ ਐਡਵੋਕੇਟ ਪ੍ਰਦੀਪ ਸਿੰਘ, ਰੁਪਿੰਦਰ ਕੌਰ, ਕਾਰਜਕਾਰਨੀ ਮੈਂਬਰ ਚਰਨਜੀਤ ਕੌਰ, ਰਣਜੀਤ ਕੌਰ ਸ਼ਾਮਿਲ ਹਨ | ਮੀਟਿੰਗ ਵਿਚ 4 ਅਪ੍ਰੈਲ ਨੂੰ ਹੋਣ ਵਾਲੀ ਪਾਰਟੀ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਵਿਚ ਚਰਚਾ ਕੀਤੀ ਗਈ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਾਨੂੰਨੀ ਸੈੱਲ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ | ਇਹ ਟੀਮ ਨਾ ਸਿਰਫ਼ ਪਾਰਟੀ ਦੇ ਕਾਨੂੰਨੀ ਮਾਮਲਿਆਂ ਦੀ ਦੇਖਭਾਲ ਕਰੇਗੀ ਬਲਕਿ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਦਾ ਸਖ਼ਤੀ ਨਾਲ ਮੁਕਾਬਲਾ ਕਰ ਕੇ ਜਨਤਾ ਵਿਚ ਜਾਗਰੂਕਤਾ ਵੀ ਪੈਦਾ ਕਰੇਗੀ | ਐਡਵੋਕੇਟ ਹਰਵਿੰਦਰ ਰਾਏ ਨੇ ਇਸ ਜ਼ਿੰਮੇਵਾਰੀ ਲਈ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ |

 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ <br/> ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚੇ ਨਾਲ ਸੰਬੰਧਿਤ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।