ਕਿਸ਼ਨਪੁਰਾ ਕਲਾਂ, 1 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮਹੱਤਵਪੂਰਨ ਮੀਟਿੰਗ ਪਿੰਡ ਠੂਠਗੜ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਈ ਗਈ | ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੌਜੂਦਾ ਰਾਜਨੀਤਿਕ ਹਾਲਾਤਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਲਈ ਪਾਰਟੀ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ | ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਝੂਠ, ਫਰੇਬ, ਲਾਲਚ ਤੇ ਮੌਕਾਪ੍ਰਸਤ ਰਾਜਨੀਤੀ ਛੱਡ ਕੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਸਾਥ ਦਿਓ ਤੇ ਸਿਮਰਨਜੀਤ ਸਿੰਘ ਮਾਨ ਦੀ ਸਰਕਾਰ ਬਣਨ 'ਤੇ ਪੰਥਕ ਮਸਲਿਆਂ ਦਾ ਹੱਲ ਹੋਵੇਗਾ | ਅੰਤ 'ਚ ਪ੍ਰਧਾਨ ਖ਼ਾਲਸਾ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ | ਮੀਟਿੰਗ ਦੌਰਾਨ ਦਰਸ਼ਨ ਸਿੰਘ, ਪਾਲ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ, ਆਕਾਸ਼ਦੀਪ ਸਿੰਘ, ਪ੍ਰੀਤਮ ਸਿੰਘ, ਮਨੋਹਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |