ਕਿਸ਼ਨਪੁਰਾ ਕਲਾਂ, 1 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਨਵੇਂ ਸੈਸ਼ਨ 2026-27 ਦੇ ਆਰੰਭ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ, ਸਕੂਲ ਦੇ ਵਿਦਿਆਰਥੀਆਂ, ਪ੍ਰਬੰਧਕਾਂ, ਸਮੂਹ ਸਟਾਫ ਦੀ ਤੰਦਰੁਸਤੀ ਲਈ ਅਰਦਾਸ ਬੇਨਤੀ ਕੀਤੀ ਗਈ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਇਲਾਕੇ ਦੇ ਵਿਦਿਆਰਥੀਆਂ ਲਈ ਮੋਹਰੀ ਰੋਲ ਅਦਾ ਕਰ ਰਹੀ ਹੈ | ਸਕੂਲ ਪਿ੍ੰਸੀਪਲ ਮਨਦੀਪ ਕੌਰ ਨੇ ਨਵੇਂ ਸੈਸ਼ਨ ਦੀ ਚੰਗੀ ਸ਼ੁਰੂਆਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਵਧੇਰੇ ਮਿਹਨਤ ਸਦਕਾ ਆਪਣੇ ਭਵਿੱਖ ਨੂੰ ਉੱਜਵਲ ਕਰਨ | ਧਾਰਮਿਕ ਪ੍ਰੋਗਰਾਮ ਦਾ ਆਗਾਜ਼ ਧਾਰਮਿਕ ਅਧਿਆਪਕ ਗੁਰਮੀਤ ਕੌਰ ਤੇ ਮੈਡਮ ਮਨਦੀਪ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |