25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 62 ਸਕੋਰ <br/>

ਅਜੀਤ ਡੈਸਕ 02-04-2026
ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ |
ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਚਾਹਤਦੀਪ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਓਵਰਆਲ 62 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਬਣਿਆ ਮਾਪਿਆਂ ਦੀ ਪਹਿਲੀ ਪਸੰਦ <br/> ਅਗਲੀ ਖ਼ਬਰ ਨਵੇਂ ਸੈਸ਼ਨ ਦੀ ਆਰੰਭਤਾ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।