ਕਿਸ਼ਨਪੁਰਾ ਕਲਾਂ, 1 ਅਪ੍ਰੈਲ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡਾਂ ਦੇ ਲੜਕੇ ਤੇ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ 'ਚ ਅਹਿਮ ਰੋਲ ਅਦਾ ਕਰ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਿਆਂ ਦਾ ਰੁਝਾਨ ਚੱਲ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਿੰਦਰਪਾਲ ਕੌਰ ਪੰਨੂ ਨੇ ਦੱਸਿਆ ਕਿ ਸਕੂਲ ਵਲੋਂ 2026-27 ਸੈਸ਼ਨ ਲਈ ਦਾਖ਼ਲੇ ਕੀਤੇ ਜਾ ਰਹੇ ਹਨ | ਮੁੱਖ ਪ੍ਰਬੰਧਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਵਿੱਦਿਆ ਦਾ ਮੰਦਰ ਪਿਛਲੇ ਕਈ ਸਾਲਾਂ ਤੋਂ ਵਿੱਦਿਆ ਵੰਡਣ ਦਾ ਮੁਕਾਮ ਹਾਸਲ ਰੱਖਦਾ ਹੈ | ਸਕੂਲ ਦਾ ਵਧੀਆ ਮਾਹੌਲ ਤੇ ਤਜਰਬੇਕਾਰ ਸਟਾਫ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤਤਪਰ ਹੈ | ਜਿਸ ਲਈ ਉਨ੍ਹਾਂ ਦਾ ਸਟਾਫ ਬੱਚਿਆਂ ਨੂੰ ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਕਲਚਰਲ, ਧਾਰਮਿਕ, ਖੇਡ ਖੇਤਰ ਆਦਿ 'ਚ ਹਮੇਸ਼ਾ ਭਾਗ ਲੈਣ 'ਤੇ ਜ਼ੋਰ ਦਿੰਦਾ ਹੈ | ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਤੱਕ ਦਾਖਲਿਆਂ 'ਚ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਇਸ ਲਈ ਮਾਪੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਨਾਲ ਰਾਬਤਾ ਕਾਇਮ ਕਰਕੇ ਆਪਣੇ ਬੱਚਿਆਂ ਦਾ ਦਾਖ਼ਲਾ ਕਰਵਾਉਣ ਨੂੰ ਤਰਜੀਹ ਦੇਣ | ਇਸ ਮੌਕੇ ਮੈਡਮ ਜਸਪ੍ਰੀਤ ਕੌਰ, ਰਮਨਦੀਪ ਕੌਰ, ਕਿਰਨਜੀਤ ਕੌਰ, ਕਮਲਜੀਤ ਕੌਰ, ਨਵਦੀਪ ਕੌਰ, ਰਾਧਿਕਾ, ਲਖਬੀਰ, ਬਲਵੀਰ ਕੌਰ, ਆਤਮਾ ਸਿੰਘ ਆਦਿ ਹਾਜ਼ਰ ਸਨ |