25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪ੍ਰਗਟ ਰੋਡੇ ਨੇ ਬੀਬੀ ਸਰਬਜੀਤ ਕੌਰ ਨੂੰ ਚੇਅਰਪਰਸਨ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 02-04-2026
ਸਮਾਲਸਰ, 1 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਬੀਬੀ ਸਰਬਜੀਤ ਕੌਰ ਦੇ ਬਲਾਕ ਸੰਮਤੀ ਬਾਘਾ ਪੁਰਾਣਾ ਦੇ ਨਵ ਨਿਯੁਕਤ ਚੇਅਰਮੈਨ ਬਣਨ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਰੋਡੇ (ਪ੍ਰਧਾਨ ਕੋਆਪਰੇਟਿਵ ਸੁਸਾਇਟੀ) ਨੇ ਵਧਾਈਆਂ ਦਿੱਤੀਆਂ ਹਨ | ਪ੍ਰਗਟ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਸਰਬਜੀਤ ਕੌਰ ਨੱਥੂਵਾਲਾ ਦੇ ਚੇਅਰਮੈਨ ਬਣਨ 'ਤੇ ਹਲਕੇ ਦੇ ਪਿੰਡਾਂ ਵਿਚ ਵਿਕਾਸ ਕੰਮਾਂ ਵਿਚ ਤੇਜੀ ਆਵੇਗੀ | ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀ ਸਰਬਜੀਤ ਕੌਰ ਆਮ ਆਦਮੀ ਪਾਰਟੀ ਦੀ ਆਵਾਜ਼ ਬਣੇਗੀ ਤੇ ਲੋਕਾਂ ਦੀ ਆਵਾਜ਼ ਭਗਵੰਤ ਸਿੰਘ ਮਾਨ ਤੱਕ ਪਹੁੰਚਾਏਗੀ | ਉਨ੍ਹਾਂ ਕਿਹਾ ਕਿ ਸਰਬਜੀਤ ਕੌਰ ਮਿਹਨਤੀ, ਇਮਾਨਦਾਰ ਤੇ ਧਰਾਤਲ ਨਾਲ ਜੁੜੇ ਹੋਏ ਆਗੂ ਹਨ | ਪ੍ਰਗਟ ਸਿੰਘ ਨੇ ਸਰਬਜੀਤ ਕੌਰ ਦੇ ਚੇਅਰਮੈਨ ਬਣਨ 'ਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੂੰ ਵੀ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਐਸ.ਐਮ.ਐਮ.ਬੀ. ਸਕੂਲ 'ਚ ਵਿੱਦਿਅਕ ਸਾਲ ਦੀ ਆਰੰਭਤਾ ਸੰਬੰਧੀ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਲੈਕਚਰਾਰ ਰੀਤਾ ਰਾਣੀ ਦੀ ਮੌਤ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।