24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜਨਕ ਰਾਜ ਨੇ ਥਾਣਾ ਬਾਘਾ ਪੁਰਾਣਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 02-04-2026
ਬਾਘਾ ਪੁਰਾਣਾ, 1 ਅਪ੍ਰੈਲ (ਟਿੰਕੂ ਕਾਠਪਾਲ/ਗੁਰਮੀਤ ਸਿੰਘ ਮਾਣੂੰਕੇ)-ਜਨਕ ਰਾਜ ਨੇ ਅੱਜ ਥਾਣਾ ਬਾਘਾ ਪੁਰਾਣਾ ਦੇ ਮੁਖੀ (ਐਸ.ਐਚ.ਓ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਥਾਣੇ ਦੇ ਅਧਿਕਾਰੀਆਂ ਅਤੇ ਸਟਾਫ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਉਪਰੰਤ ਸਬ ਇੰਸਪੈਕਟਰ ਜਨਕ ਰਾਜ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਖੇਤਰ 'ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੋਵੇਗੀ | ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੇ ਨਾਲ ਹੀ ਟਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਲਈ ਜਾਗਰੂਕ ਕਰਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ | ਜਨਕ ਰਾਜ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਹੱਲ ਕੀਤਾ ਜਾਵੇਗਾ | ਅਖੀਰ ਵਿਚ ਸਬ ਇੰਸਪੈਕਟਰ ਜਨਕ ਰਾਜ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਸਰਕਾਰ ਮੰਡੀਆਂ 'ਚੋਂ ਫ਼ਸਲ ਖ਼ਰੀਦਣ ਦੇ ਪੁਖਤਾ ਪ੍ਰਬੰਧ ਕਰੇ-ਦੌਲਤਪੁਰਾ <br/> ਅਗਲੀ ਖ਼ਬਰ ਵਿਦਿਆਰਥੀਆਂ ਨੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦਾ ਦੌਰਾ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।