24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਮਹਾਂਵੀਰ ਜੈਅੰਤੀ ਮਨਾਈ <br/>

ਅਜੀਤ ਡੈਸਕ 02-04-2026
ਧਰਮਕੋਟ, 1 ਅਪ੍ਰੈਲ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਮਹਾਂਵੀਰ ਜੈਅੰਤੀ ਦੇ ਸੰਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਗਵਾਨ ਮਹਾਂਵੀਰ ਦੀ ਜੀਵਨੀ, ਉਨ੍ਹਾਂ ਦੇ ਉਪਦੇਸ਼ਾਂ ਤੇ ਅਹਿੰਸਾ ਦੇ ਸਿਧਾਂਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਵਿਦਿਆਰਥਣ ਸਿਮਰਨ ਕੌਰ ਵਲੋਂ ਮਹਾਂਵੀਰ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਭਾਸ਼ਣ ਦਿੱਤਾ ਗਿਆ | ਵਿਦਿਆਰਥਣ ਸੰਦੀਪ ਕੌਰ ਵਲੋਂ ਮਹਾਂਵੀਰ ਦੇ ਜੀਵਨ ਉੱਪਰ ਚਾਨਣਾ ਪਾਇਆ ਗਿਆ | ਸਮਾਗਮ ਦੌਰਾਨ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸਚਾਈ, ਅਹਿੰਸਾ ਤੇ ਸਹਿਣਸ਼ੀਲਤਾ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਡੀਨ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ 'ਚ ਵੀ ਐਸੀਆਂ ਗਤੀਵਿਧੀਆਂ 'ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਅਰਵਿੰਦਰ ਸਿੰਘ, ਮਨਪ੍ਰੀਤ ਕੌਰ, ਅਨੁਰਾਗ ਕੌਰ ਤੇ ਕਾਜਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਮੋਗਾ ਮੰਡੀ ਪੂਰਨ ਤੌਰ 'ਤੇ ਬੰਦ ਰਹੀ <br/> ਅਗਲੀ ਖ਼ਬਰ ਐਸ.ਐਫ.ਸੀ. ਇੰਸਟੀਚਿਊਟ ਮੋਗਾ ਦੀ ਵਿਦਿਆਰਥਣ ਵਲੋਂ ਨਵੋਨਮੇਸ਼ੀ ਮੈਗਜ਼ੀਨ ਤਿਆਰੀ ਵਿਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।