24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਆੜ੍ਹਤੀਆਂ ਵਲੋਂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਮੋਗਾ ਮੰਡੀ ਪੂਰਨ ਤੌਰ 'ਤੇ ਬੰਦ ਰਹੀ <br/>

ਅਜੀਤ ਡੈਸਕ 02-04-2026
ਮੋਗਾ, 1 ਅਪ੍ਰੈਲ (ਅਸ਼ੋਕ ਬਾਂਸਲ)-ਆੜ੍ਹਤੀਆਂ ਵਲੋਂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਅੱਜ ਮੋਗਾ ਮੰਡੀ ਪੂਰੀ ਤਰ੍ਹਾਂ ਬੰਦ ਰਹੀ | ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਸਮੀਰ ਜੈਨ ਨੇ ਆਖਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਨੇ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਸੀ | ਪ੍ਰਧਾਨ ਸਮੀਰ ਜੈਨ ਨੇ ਸਪੱਸ਼ਟ ਕੀਤਾ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰੱਖੀ ਜਾਵੇਗੀ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਨਹੀਂ ਲੈਂਦੀ | ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ 16 ਮਾਰਚ ਨੂੰ ਮਖੂ ਵਿਚ ਹੋਈ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੀ ਬੈਠਕ ਦੌਰਾਨ ਲਿਆ ਗਿਆ ਸੀ ਕਿਉਂਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀ ਬੋਰਡ ਐਕਟ ਦੇ ਨਿਯਮਾਂ 'ਤੇ ਉਨ੍ਹਾਂ ਨੂੰ ਆੜ੍ਹਤ ਮਿਲਣੀ ਚਾਹੀਦੀ ਹੈ | ਹੜਤਾਲ ਦੌਰਾਨ ਪ੍ਰਧਾਨ ਸਮੀਰ ਜੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ•ਾਂ ਦੇ ਦੋ ਸਾਲ ਪੁਰਾਣੇ ਵਾਅਦੇ ਨੂੰ ਯਾਦ ਕਰਾਇਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ ਸਰਕਾਰ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਆਪਣੇ ਖ਼ਜ਼ਾਨੇ ਤੋਂ ਆੜ੍ਹਤੀਆਂ ਦਾ ਪੈਸਾ ਦੇਵੇਗੀ | ਇਸ ਹੜਤਾਲ ਨਾਲ ਆਉਣ ਵਾਲੇ ਦਿਨਾਂ 'ਚ ਕਣਕ ਦੀ ਸਰਕਾਰੀ ਖ਼ਰੀਦ ਬਹੁਤ ਪ੍ਰਭਾਵਿਤ ਹੋ ਸਕਦੀ ਹੈ ਤੇ ਇਸ ਨਾਲ ਕਿਸਾਨ ਵਰਗ ਵੀ ਪ੍ਰਭਾਵਿਤ ਹੋਵੇਗਾ |

ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਲੋਪੋ ਦਾ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਮਹਾਂਵੀਰ ਜੈਅੰਤੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।