24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੰਤ ਦਰਬਾਰਾ ਸਿੰਘ ਸਕੂਲ ਲੋਪੋ ਦਾ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 02-04-2026
ਨਿਹਾਲ ਸਿੰਘ ਵਾਲਾ, 1 ਅਪ੍ਰੈਲ (ਸੁਖਦੇਵ ਸਿੰਘ ਖਾਲਸਾ)-ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੁਆਰਾ ਮਾਰਚ ਸੈਸ਼ਨ 2025-26 ਦੌਰਾਨ ਲਈਆਂ ਗਈਆਂ ਪ੍ਰੀਖਿਆਵਾਂ 'ਚ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮਨਿੰਦਰ ਕੌਰ ਨੇ ਦੱਸਿਆ ਕਿ ਇਸ ਨਤੀਜੇ 'ਚ ਉਨ੍ਹਾਂ ਦੇ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਵੀਰਇੰਦਰਪਾਲ ਸਿੰਘ ਪੁੱਤਰ ਸਵਰਨ ਸਿੰਘ ਗਿੱਲ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਰਣਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਨੇ 81.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਰਾਜਵੀਰ ਸਿੰਘ ਪੁੱਤਰ ਲਾਲ ਸਿੰਘ ਨੇ 80.6 ਫੀਸਦੀ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ, ਉਪ-ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਅਤੇ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਤੋਂ ਇਲਾਵਾ ਸਕੂਲ ਦੇ ਕੋਆਰਡੀਨੇਟਰ ਅਮਨਦੀਪ ਕੌਰ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਭਵਿੱਖ 'ਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਯੋਜਨਾ ਬੋਰਡ ਦੀ ਅਗਵਾਈ ਹੇਠ ਮੀਟਿੰਗ ਹੋਈ ਅਗਲੀ ਖ਼ਬਰ ਆੜ੍ਹਤੀਆਂ ਵਲੋਂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਮੋਗਾ ਮੰਡੀ ਪੂਰਨ ਤੌਰ 'ਤੇ ਬੰਦ ਰਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।