ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬੀਤੀ ਲੰਘੀ ਰਾਤ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗ਼ਰੀਬਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਸ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੇ ਸ਼ਰਾਰਤੀ ਅਨਸਰ ਬਖ਼ਸ਼ੇ ਨਹੀਂ ਜਾਣੇ ਚਾਹੀਦੇ | ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਹਮਲਾ ਭਾਰਤ ਦੇ ਸੰਵਿਧਾਨ 'ਤੇ ਹਮਲਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਗਿ੍ਫ਼ਤਾਰ ਕਰ ਕੇ ਸਖ਼ਤ ਸਜ਼ਾ ਦਿਵਾਏ ਪੰਜਾਬ ਸਰਕਾਰ ਕਿਉਂਕਿ ਇਸ ਘਟਨਾ ਨਾਲ ਪੂਰੇ ਦੇਸ਼ ਦੇ ਦਲਿਤ ਭਾਈਚਾਰੇ ਵਿਚ ਰੋਸ ਅਤੇ ਗ਼ੁੱਸੇ ਦੀ ਲਹਿਰ ਹੈ ਅਤੇ ਜੇਕਰ ਸ਼ਰਾਰਤੀ ਅਨਸਰ ਜਲਦ ਗਿ੍ਫ਼ਤਾਰ ਨਾ ਕੀਤੇ ਗਏ ਤਾਂ ਸਾਰਾ ਦਲਿਤ ਸਮਾਜ ਸੜਕਾਂ 'ਤੇ ਉੱਤਰ ਆਵੇਗਾ ਅਤੇ ਜਿਸ ਦੀ ਜ਼ੁੰਮੇਵਾਰੀ ਸਰਕਾਰ ਦੀ ਹੋਵੇਗੀ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ |