23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਲਵਿੰਦਰ ਸਿੰਘ ਨੇ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 02-04-2026
ਫਤਿਹਗੜ੍ਹ ਪੰਜਤੂਰ, 1 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਮੁੱਖ ਅਫਸਰ ਵਜੋਂ ਐਸ.ਐਚ.ਓ. ਭਲਵਿੰਦਰ ਸਿੰਘ ਵਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ | ਉਹ ਇੱਥੇ ਐਸ.ਐਚ.ਓ. ਸੁਨੀਤਾ ਬਾਵਾ ਦੀ ਜਗ੍ਹਾ 'ਤੇ ਆਏ ਹਨ | ਥਾਣਾ ਮੁਖੀ ਦੀ ਆਮਦ 'ਤੇ ਜਿੱਥੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ , ਉੱਥੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੰਤ ਸਿੰਘ ਜੱਸ ਅਲਾਬਾਦ, ਬਲਾਕ ਪ੍ਰਧਾਨ ਸਰਪੰਚ ਸਰਵਨ ਸਿੰਘ ਚੋਟੀਆਂ, ਸ਼ਮਸ਼ੇਰ ਸਿੰਘ ਸ਼ੇਰਾ ਪ੍ਰੀਤ ਢਾਬੇ ਵਾਲਿਆਂ ਵਲੋਂ ਫੁਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਐਸ.ਐਚ.ਓ. ਭਲਵਿੰਦਰ ਸਿੰਘ ਪਹਿਲਾਂ ਵੀ ਥਾਣਾ ਫਤਿਹਗੜ੍ਹ ਪੰਜਤੂਰ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਥਾਣਾ ਮੁਖੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਪੰਚਾਇਤਾਂ ਤੇ ਸਮਾਜ ਸੇਵੀ ਕਲੱਬਾਂ ਨੂੰ ਵੀ ਭਰੋਸਾ ਦਿਵਾਇਆ ਕਿ ਉਹ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਣਗੇ | ਇਸ ਮੌਕੇ ਮੁੱਖ ਮੁਨਸ਼ੀ ਮਨਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲਰਨਿੰਗ ਫ਼ੀਲਡ ਗਲੋਬਲ ਸਕੂਲ ਵਲੋਂ ਪਹਿਲੀ ਤੋਂ ਗਿਆਰ੍ਹਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜੇ ਐਲਾਨੇ-ਚੇਅਰਮੈਨ ਗਰਗ <... ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨਾ ਦੇਸ਼ ਦੇ ਸੰਵਿਧਾਨ 'ਤੇ ਹਮਲਾ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।