23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡੀ.ਐਨ. ਮਾਡਲ ਸਕੂਲ ਨੇ ਨਵਾਂ ਅਕਾਦਮਿਕ ਸੈਸ਼ਨ 2026-27 ਸ਼ੁਰੂ ਕੀਤਾ-ਵਿਦਿਆਰਥੀਆਂ 'ਚ ਉਤਸ਼ਾਹ <br/>

ਅਜੀਤ ਡੈਸਕ 02-04-2026
ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਨਵਾਂ ਅਕਾਦਮਿਕ ਸੈਸ਼ਨ 2026-27 ਡੀ.ਐਨ. ਮਾਡਲ ਸਕੂਲ ਵਿਚ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ | ਲੰਬੀ ਛੁੱਟੀਆਂ ਤੋਂ ਬਾਅਦ ਸਕੂਲ ਵਾਪਸ ਆਉਣ 'ਤੇ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਸਾਫ਼ ਦਿਖਾਈ ਦੇ ਰਹੀ ਸੀ | ਇਹ ਦਿਨ ਪੀਜੀ (ਨਰਸਰੀ) ਕਲਾਸ ਦੇ ਛੋਟੇ ਵਿਦਿਆਰਥੀਆਂ ਲਈ ਖ਼ਾਸ ਸੀ, ਕਿਉਂਕਿ ਉਨ੍ਹਾਂ ਨੇ ਆਪਣੀ ਪਹਿਲੀ ਅਕਾਦਮਿਕ ਯਾਤਰਾ ਸ਼ੁਰੂ ਕੀਤੀ ਸੀ | ਸਕੂਲ ਦੀ ਪਿ੍ੰਸੀਪਲ ਸੋਨੀਆ ਕਲਸੀ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਨਵੇਂ ਸਮੈਸਟਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਬੱਚਿਆਂ ਨੂੰ ਸਾਲ ਭਰ ਲਗਨ ਨਾਲ ਪੜ੍ਹਾਈ ਕਰਨ ਤੇ ਆਪਣੇ ਸਕੂਲ ਦਾ ਨਾਂਅ ਨਵੀਆਂ ਉਚਾਈਆਂ 'ਤੇ ਲਿਆਉਣ ਲਈ ਉਤਸ਼ਾਹਿਤ ਕੀਤਾ |
ਇਸ ਮੌਕੇ ਸਕੂਲ ਦੇ ਮੈਨੇਜਮੈਂਟ ਪ੍ਰਧਾਨ ਤੁਸ਼ਾਰ ਗੋਇਲ ਅਤੇ ਹੋਰ ਮੈਨੇਜਮੈਂਟ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਕੈਂਪਸ ਵਿਚ ਪਹਿਲੇ ਦਿਨ ਦਾ ਮਾਹੌਲ ਖ਼ੁਸ਼ੀ ਤੇ ਸਕਾਰਾਤਮਿਕ ਊਰਜਾ ਨਾਲ ਭਰਿਆ ਹੋਇਆ ਸੀ, ਜਿਸ ਤੋਂ ਇਹ ਸਪੱਸ਼ਟ ਹੁੰਦਾ ਸੀ ਕਿ ਸਾਰੇ ਵਿਦਿਆਰਥੀ ਨਵੇਂ ਸੈਸ਼ਨ ਨੂੰ ਲੈ ਕੇ ਬਹੁਤ ਉਤਸ਼ਾਹਿਤ ਸਨ |

ਪਿਛਲੀ ਖ਼ਬਰ ਦਸਮੇਸ਼ ਸਕੂਲ ਵਿਖੇ ਨਵੇਂ ਸੈਸ਼ਨ ਦੇ ਪਹਿਲੇ ਦਿਨ ਪਹੁੰਚੇ ਬੱਚਿਆਂ ਦਾ ਸਵਾਗਤ <br/> ਅਗਲੀ ਖ਼ਬਰ ਲਰਨਿੰਗ ਫ਼ੀਲਡ ਗਲੋਬਲ ਸਕੂਲ ਵਲੋਂ ਪਹਿਲੀ ਤੋਂ ਗਿਆਰ੍ਹਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜੇ ਐਲਾਨੇ-ਚੇਅਰਮੈਨ ਗਰਗ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।