ਕਿਸ਼ਨਪੁਰਾ ਕਲਾਂ, 1 ਅਪ੍ਰੈਲ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਪ੍ਰਸਿੱਧ ਤੇ ਪੁਰਾਣੀ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਨੰਨੇ ਮੁੰਨੇ ਬੱਚਿਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸਕੂਲ ਵਿਚ ਪਹਿਲੇ ਦਿਨ ਪਹੁੰਚੇ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਛੋਟੇ ਬੱਚਿਆਂ ਤੋਂ ਰੀਬਨ ਕਟਵਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ 'ਚ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਦਿੱਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਨਾਲ ਬੱਚਿਆਂ ਦੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਹੁੰਦਾ ਹੈ ਤੇ ਸਕੂਲ ਵਲੋਂ ਵੀ ਉਨ੍ਹਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਾਂ, ਪਾਠਕ੍ਰਮ ਅਤੇ ਸਹਿਯੋਗਾਤਮਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਲਈ ਮੌਕੇ ਪ੍ਰਦਾਨ ਕੀਤੇ ਜਾਣਗੇ | ਇਸ ਦੌਰਾਨ ਅਧਿਆਪਕਾਂ ਵਲੋਂ ਵੀ ਬੱਚਿਆਂ ਨੂੰ ਪਿਆਰ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਕੂਲ ਦੇ ਮਾਹੌਲ ਨਾਲ ਜਾਣੂ ਕਰਵਾਇਆ ਗਿਆ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਰਮਨਦੀਪ ਕੌਰ, ਲਵਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਜੀਤ ਕੌਰ, ਜੈਸਮੀਨ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |