ਭਗਵਾਨ ਮਾਨ ਦੀ ਕੱਲ੍ਹ ਮੋਗਾ ਰੈਲੀ ਵਿਰੋਧੀ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ ਕਰੇਗੀ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ <br/>
ਅਜੀਤ ਡੈਸਕ
02-04-2026
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦਾ ਵਾਅਦਾ ਮੌਜੂਦਾ ਬਜਟ ਵਿਚ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਗਾ ਵਿਧਾਨ ਸਭਾ ਹਲਕੇ ਦੀ ਨਵੀਂ ਅਨਾਜ ਮੰਡੀ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਨਗੇ, ਜਿੱਥੇ ਉਹ ਸੂਬੇ ਲਈ ਆਮ ਆਦਮੀ ਪਾਰਟੀ ਦੇ ਵਿਜ਼ਨ ਤੋਂ ਜਨਤਾ ਨੂੰ ਜਾਣੂੰ ਕਰਵਾਉਣਗੇ |