23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>

ਅਜੀਤ ਡੈਸਕ 02-04-2026
ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਹੁਸ਼ਿਆਰਪੁਰ (ਨੂਰਪੁਰ ਜੱਟਾਂ) ਤੇ ਅੰਮਿ੍ਤਸਰ ਵਿਚ ਡਾ. ਬੀ.ਆਰ. ਅੰਬੇਡਕਰ ਦੀਆਂ ਪ੍ਰਤਿਮਾਵਾਂ ਨੂੰ ਤੋੜੇ ਜਾਣ ਦੀਆਂ ਘਟਨਾਵਾਂ ਨੇ ਭਾਰੀ ਰੋਸ ਪੈਦਾ ਕਰ ਦਿੱਤਾ ਹੈ | ਭਾਜਪਾ ਸਮੇਤ ਵੱਖ-ਵੱਖ ਰਾਜਨੀਤਕ ਦਲਾਂ ਤੇ ਸਥਾਨਕ ਲੋਕਾਂ ਨੇ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰੀ ਤੇ ਕੜੀ ਸਜ਼ਾ ਦੀ ਮੰਗ ਲਈ ਸੜਕਾਂ 'ਤੇ ਉੱਤਰ ਕੇ ਵਿਰੋਧ ਪ੍ਰਦਰਸ਼ਨ ਕੀਤਾ | ਮੋਗਾ ਵਿਚ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਅਨਿਲ ਸਰੀਨ ਅਤੇ ਸਮੂਹ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਹੱਥਾਂ ਵਿਚ ਤਖ਼ਤੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦੇਸ਼ ਮਹਾਂਮੰਤਰੀ ਅਨਿਲ ਸਰੀਨ ਨੇ ਪੰਜਾਬ ਦੀ 'ਆਪ' ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਅੰਬੇਡਕਰ ਦੀ ਪ੍ਰਤਿਮਾ ਨੂੰ ਸੁਰੱਖਿਅਤ ਰੱਖਣ ਵਿਚ ਨਾਕਾਮ ਰਹਿਣ ਦੇ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਇਹ ਨੌਵੀਂ ਘਟਨਾ ਹੈ ਅਤੇ ਇਹ ਵੀ ਦਾਅਵਾ ਕੀਤਾ ਕਿ ਇਹ ਕਿਰਤ ਸਮਾਜਿਕ ਸਾਂਝ ਨੂੰ ਖ਼ਰਾਬ ਕਰਨ ਅਤੇ ਦਲਿਤ ਭਾਈਚਾਰੇ ਨੂੰ ਹਾਸ਼ੀਏ 'ਤੇ ਧੱਕਣ ਦੀ ਵੱਡੀ ਰਾਜਨੀਤਕ ਸਾਜ਼ਿਸ਼ ਦਾ ਹਿੱਸਾ ਹਨ | | ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ 'ਆਪ' ਰਾਜ ਸਰਕਾਰ ਵਲੋਂ ਪ੍ਰਭਾਵਸ਼ਾਲੀ ਕਾਰਵਾਈ ਨਾ ਕਰਨ 'ਤੇ ਰੋਸ ਜਤਾਇਆ | ਇਸ ਦੌਰਾਨ ਸਮੂਹ ਭਾਜਪਾ ਵਰਕਰਾਂ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਤੋਂ ਪੈਦਲ ਮਾਰਚ ਕਰਦੇ ਹੋਏ ਆਪ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜ਼ਿਲ੍ਹਾ ਕੰਪਲੈਕਸ ਮੋਗਾ ਵਿਚ ਸਥਿਤ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤਿਮਾ 'ਤੇ ਪਹੁੰਚ ਕੇ ਉਨ੍ਹਾਂ ਨੂੰ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਸਾਬਕਾ ਐਮ.ਪੀ. ਕੇਵਲ ਸਿੰਘ, ਜ਼ਿਲ੍ਹਾ ਮਹਾਂਮੰਤਰੀ ਮੁਖ਼ਤਿਆਰ ਸਿੰਘ, ਜ਼ਿਲ੍ਹਾ ਮਹਾਂਮੰਤਰੀ ਰਾਜਪਾਲ ਠਾਕੁਰ, ਭਾਜਪਾ ਮਹਿਲਾ ਮੋਰਚਾ ਪ੍ਰਦੇਸ਼ ਉਪ ਪ੍ਰਧਾਨ ਮਨਿੰਦਰ ਕੌਰ, ਦੇਵ ਪਿ੍ਆ ਤਿਆਗੀ, ਵਿਕੀ ਸਿਤਾਰਾ, ਨਿਰਮਲ ਸਿੰਘ ਮੀਨੀਆਂ, ਹਿਤੇਸ਼ ਗੁਪਤਾ, ਗੀਤਾ ਆਰਿਆ, ਸਤਨਾਮ ਸਿੰਘ ਗਿੱਲ ਜ਼ਿਲ੍ਹਾ ਉਪ ਪ੍ਰਧਾਨ, ਅਮਿਤ ਗੁਪਤਾ, ਭੁਪਿੰਦਰ ਹੈਪੀ, ਅਮਨਦੀਪ ਗਰੋਵਰ, ਉਮਾਂਕਤ ਰਾਏ, ਤੇਜਵੀਰ ਸਿੰਘ, ਸਤਨਾਮ ਸਿੰਘ ਸਰਕਲ ਪ੍ਰਧਾਨ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ, ਧਰਮਵੀਰ ਭਾਰਤੀ, ਸੋਨੀ ਮੰਗਲਾ, ਅਮਨ ਮਦਾਨ, ਲਾਲਾ ਤਿਆਲ, ਹੇਮੰਤ ਸੂਦ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਵੀਡੀਓ ਅਤੇ ਫ਼ੋਟੋਆਂ ਪਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਗਵਾਨ ਮਾਨ ਦੀ ਕੱਲ੍ਹ ਮੋਗਾ ਰੈਲੀ ਵਿਰੋਧੀ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ ਕਰੇਗੀ-ਵਿਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।